BREAKING NEWS

ਪੰਜਾਬ

ਝੋਨੇ ਦੀ ਖਰੀਦ ਤੇਜੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

ਕੌਮੀ ਮਾਰਗ ਬਿਊਰੋ | October 07, 2025 09:29 PM


ਚੰਡੀਗੜ-ਮੌਜੂਦਾ ਸਾਉਣੀ ਮੰਡੀਕਰਨ ਸੀਜਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸਟ ਹੁੰਦਾ ਹੈ ਕਿ ਕੱਲ ਦੇਰ ਸਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ।

ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮਾਂ ਕੀਤੇ ਜਾ ਚੁੱਕੇ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆਏ ਹੜਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਹਰੇਕ ਦਾਣੇ ਦੀ ਖਰੀਦ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਅਕਤੂਬਰ ਮਹੀਨੇ ਲਈ 27000 ਕਰੋੜ ਰੁਪਏ ਅਤੇ ਸਤੰਬਰ ਲਈ 15000 ਕਰੋੜ ਰੁਪਏ ਦੀ ਨਕਦ ਕਰਜਾ ਸੀਮਾ (ਸੀਸੀਐਲ) ਹਾਸਿਲ ਕਰ ਲਈ ਹੈ। ਅਧਿਕਾਰੀਆਂ ਨੂੰ ਮੰਡੀਆਂ ਵਿੱਚ ਬਾਰਦਾਨਾ, ਡਾਕਟਰੀ ਸਹੂਲਤਾਂ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵਿੱਚ ਕੋਈ ਮੁਸਕਿਲ ਦਰਪੇਸ਼ ਨਾ ਆਵੇ।

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ