BREAKING NEWS

ਪੰਜਾਬ

ਚੌਥੇ ਪਾਤਿਸ਼ਾਹ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | October 08, 2025 07:17 PM

ਮੋਹਾਲੀ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਜੀ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣੇ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਹਰਨਾਮ ਸਿੰਘ ਜੀ ਭਾਈ ਪ੍ਰਗਟ ਸਿੰਘ ਜੀ, ਭਾਈ ਜੋਬਨਪ੍ਰੀਤ ਸਿੰਘ ਜੀ, ਭਾਈ ਮਨਦੀਪ ਸਿੰਘ, ਸ੍ਰੋਮਣੀ ਪ੍ਰਚਾਰਗ ਭਾਈ ਸੰਦੀਪ ਸਿੰਘ ਜੀ ਭਾਈ ਜਗਸੀਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 21 ਅਕਤੂਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ