BREAKING NEWS

ਪੰਜਾਬ

ਖਾਲਸਾ ਕਾਲਜ ਵਿਖੇ ਸ੍ਰੀ ਅੰਮ੍ਰਿਤਸਰ ਦੇ ਬਾਨੀ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ’ ਸ਼ਰਧਾ ਸਹਿਤ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | October 08, 2025 07:20 PM

ਅੰਮ੍ਰਿਤਸਰ- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਸਹਿਤ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾ ਕੇ ਪ੍ਰਮਾਤਮਾ ਦਾ ਅਸ਼ੀਰਦਵਾਦ ਲਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।

ਇਸ ਪਵਿੱਤਰ ਦਿਹਾੜੇ ’ਤੇ ਸ: ਮਜੀਠੀਆ ਅਤੇ ਸ: ਛੀਨਾ ਨੇ ਸਾਂਝੇ ਤੌਰ ’ਤੇ ਸਮੂੰਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹਰੇਕ ਇਨਸਾਨ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਲ ਜਾਣੀ ਜਾਂਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ ਸੀ।

ਇਸ ਪਵਿੱਤਰ ਦਿਹਾੜੇ ’ਤੇ ਵਿਦਿਆਰਥੀਆਂ ਦੁਆਰਾ ‘ਧੰਨੁ-ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’, ‘ਧਨ ਧਨ ਸੁ ਜਨਨੀ ਜਿਨਿ ਗੁਰੂ ਜਾਣਿਆ ਮਾਇ’ ਸ਼ਬਦ ਗਾਇਨ ਕਰ ਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ। ਇਸ ਮੌਕੇ ਸ: ਮਜੀਠੀਆ ਨੇ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ’ਵਰਸਿਟੀ ਦੇ ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ, ਐਗਜਾਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਸੰਯੁਕਤ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ਰੰਸੀਪਲ ਪ੍ਰੋ: ਗੁਰਦੇਵ ਸਿੰਘ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਡਾ. ਐੱਸ. ਕੇ. ਨਾਗਪਾਲ, ਅੰਡਰ ਸੈਕਟਰੀ ਡੀ. ਐਸ. ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ