BREAKING NEWS

ਪੰਜਾਬ

ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

ਕੌਮੀ ਮਾਰਗ ਬਿਊਰੋ | October 08, 2025 09:08 PM

ਚੰਡੀਗੜ੍ਹ-ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਬਣਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ 'ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐਫ.ਆਈ.ਆਰਜ਼ ਦਰਜ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਉੱਚ ਸੰਵਿਧਾਨਕ ਅਥਾਰਟੀ 'ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਅਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗੈਰ-ਵਾਜ਼ਬ ਢੰਗ ਨਾਲ ਪੇਸ਼ ਕਰਕੇ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਪ੍ਰਤੱਖ ਕੋਸ਼ਿਸ਼ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਨੂੰ ਫਲੈਗ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਪੋਸਟਾਂ ਅਤੇ ਵੀਡੀਓਜ਼ ਵਿੱਚ ਜਾਤੀਵਾਦ ਅਤੇ ਨਫ਼ਰਤ ਭਰੀ ਸਮੱਗਰੀ ਸ਼ਾਮਲ ਹੈ ਜਿਸ ਦਾ ਉਦੇਸ਼ ਫਿਰਕੂ ਫੁੱਟ ਪਾਉਣਾ, ਜਨਤਕ ਵਿਵਸਥਾ ਨੂੰ ਭੰਗ ਕਰਨਾ ਅਤੇ ਨਿਆਂਇਕ ਸੰਸਥਾਵਾਂ ਦੇ ਸਨਮਾਨ ਨੂੰ ਢਾਹ ਲਾਉਣਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸੋਸ਼ਲ ਮੀਡੀਆ ਸਮੱਗਰੀ ਵਿੱਚ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਗਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸੋਸ਼ਲ ਮੀਡੀਆ ਪੋਸਟਾਂ ਦੀ ਸਮੱਗਰੀ ਵਿੱਚ ਹਿੰਸਾ ਭੜਕਾਉਣ ਅਤੇ ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ, ਅਨੁਸੂਚਿਤ ਜਾਤੀ ਦੇ ਇੱਕ ਮੈਂਬਰ ਨੂੰ ਜਾਣਬੁੱਝ ਕੇ ਡਰਾਉਣ ਅਤੇ ਅਪਮਾਨਿਤ ਕਰਨ ਦੇ ਇਰਾਦੇ ਵਾਲੀਆਂ ਪੋਸਟਾਂ, ਅਨੁਸੂਚਿਤ ਜਾਤੀ ਦੇ ਇੱਕ ਮੈਂਬਰ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੌੜੀ ਸੋਚ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ, ਜਾਤੀ ਦੇ ਆਧਾਰ 'ਤੇ ਸਮੂਹਾਂ ਦਰਮਿਆਨ ਦੁਸ਼ਮਣੀ ਭੜਕਾਉਣ ਅਤੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ ਕਰਨ ਅਤੇ ਜਨਤਕ ਦੁਰਵਿਹਾਰ ਕਰਨ ਵਾਲੇ ਬਿਆਨ ਸ਼ਾਮਲ ਹਨ।

ਬੁਲਾਰੇ ਨੇ ਕਿਹਾ ਕਿ ਗੰਭੀਰ ਅਪਰਾਧਾਂ ਸਬੰਧੀ ਮਿਲੀ ਜਾਣਕਾਰੀ ਉਪਰੰਤ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕੂ) ਐਕਟ, 1989 ਦੀ ਧਾਰਾ 3(1)(ਆਰ), 3(1)(ਐਸ) ਅਤੇ 3(1)(ਯੂ) ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 196, 352, 353(1), 353(2) ਅਤੇ 61 ਤਹਿਤ ਵੱਖ-ਵੱਖ ਥਾਣਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਿਕ ਇਨ੍ਹਾਂ ਐਫਆਈਆਰਜ਼ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ