ਚੰਡੀਗੜ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਉਨਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮਿ੍ਰਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸਾ ਪ੍ਰੇਰਿਤ ਕਰਦੀ ਰਹੇਗੀ। ਉਨਾਂ ਅੱਗੇ ਕਿਹਾ ਕਿ ਸਾਨੂੰ ਉਨਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ।