ਲੁਧਿਆਣਾ-ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਭਾਈ ਰਣਧੀਰ ਸਿੰਘ ਨਗਰ ਈ-ਬਲਾਕ ਵੱਲੋਂ ਅੱਜ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤੇ ਇੱਕ ਬਹੁਤ ਹੀ ਵੱਡਾ ਧਾਰਮਿਕ ਸਮਾਗਮ ਕਰਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ਼੍ਰੀ ਖਡੂਰ ਸਾਹਿਬ ਦੇ ਪਿਤਾ ਜੀ ਸਰਦਾਰ ਤਰਸੇਮ ਸਿੰਘ ਖਾਲਸਾ ਕਾਰਜਕਾਰੀ ਪ੍ਰਧਾਨ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜੀ ਨੂੰ ਬੁਲਾ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।
ਸਰਦਾਰ ਤਰਸੇਮ ਸਿੰਘ ਖਾਲਸਾ ਜੀ ਹੋਰਾਂ ਦੇ ਨਾਲ ਪਰਮਜੀਤ ਸਿੰਘ ਜੌਹਲ ਮੈਂਬਰ ਵਰਕਿੰਗ ਕਮੇਟੀ ਅਤੇ ਕੋਆਰਡੀਨੇਟਰ, ਕਾਬਲ ਸਿੰਘ ਸਾਹਿਜਾਦੀ, ਬੀਬੀ ਸਤਨਾਮ ਕੌਰ ਪਟਿਆਲਾ, ਪ੍ਰਿਥੀਪਾਲ ਸਿੰਘ ਬਟਾਲਾ ਸਣੇ ਸਾਰੇ ਕਾਰਜਕਾਰਨੀ ਮੈਂਬਰ, ਰਾਜੀਵ ਕੁਮਾਰ ਲਵਲੀ, ਜਥੇ ਜਸਵੰਤ ਸਿੰਘ ਚੀਮਾ, ਹਰਪਾਲ ਸਿੰਘ ਕੋਹਲੀ ਸੀਨੀਅਰ ਆਗੂ, ਮਲਕੀਤ ਸਿੰਘ ਬੱਲ, ਹਰਭਜਨ ਸਿੰਘ ਇਆਲੀ, ਬਲਰਾਜ ਸਿੰਘ ਧਾਲੀਵਾਲ, ਰੌਸ਼ਨ ਸਿੰਘ ਸਾਗਰ, ਬੀਬੀ ਸਾਜੀਆ, ਬੀਬੀ ਨਾਜੀਆ ਜਸਬੀਰ ਸਿੰਘ ਢੋਲੇਵਾਲ, ਰਜਿੰਦਰ ਸਿੰਘ ਜਵੱਦੀ ਸੀਨੀਅਰ ਆਗੂ ਹਾਜ਼ਰ ਸਨ ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਿਆਪਾਲ ਸਿੰਘ, ਸੁਰਿੰਦਰ ਸਿੰਘ ਸੈਕਟਰੀ, ਗੁਲ ਬਹਾਰ ਸਿੰਘ ਸਾਬਕਾ ਪ੍ਰਧਾਨ ਨੇ ਸਮੇਤ ਸਾਰੀ ਪ੍ਰਬੰਧਕ ਕਮੇਟੀ ਦੇ ਸਰਦਾਰ ਤਰਸੇਮ ਸਿੰਘ ਖਾਲਸਾ ਹੋਰਾਂ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਤਿਕਾਰ ਦੇ ਸਨਮਾਨ ਭੇਟ ਕੀਤਾ।
ਇਸ ਮੌਕੇ ਬੋਲਦਿਆਂ ਸਰਦਾਰ ਤਰਸੇਮ ਸਿੰਘ ਖਾਲਸਾ ਜੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਾਰੀ ਸੰਗਤ ਨੂੰ ਗੁਰੂ ਸਾਹਿਬ ਵਾਲੇ ਬਣ ਕੇ ਉਹਨਾਂ ਦੇ ਦਸੇ ਮਾਰਗ ਅਤੇ ਸਿੱਖਆਵਾ ਤੇ ਚੱਲਣ ਦੀ ਬੇਨਤੀ ਕੀਤੀ। ਉਨਾਂ ਨੇ ਸਾਰੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਅਕਾਲੀ ਦਲ 'ਵਾਰਿਸ ਪੰਜਾਬ ਦੇ ਪਾਰਟੀ ਦਾ ਸਹਿਯੋਗ ਅਤੇ ਸਾਥ ਦੇਣ ਤੇ ਧੰਨਵਾਦ ਕੀਤਾ।
ਪਰਮਜੀਤ ਸਿੰਘ ਜੌਹਲ ਨੇ ਬੋਲਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸਿੱਖ ਨੌਜਵਾਨਾਂ ਅਤੇ ਬੱਚਿਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾ ਰਿਹਾ ਸੀ, ਪਰ ਪੰਥ ਦੇ ਵਿਰੋਧੀਆਂ ਤੋਂ ਇਹ ਗੱਲ ਸਹਾਰ ਨਾ ਹੋਈ, ਜਿਸ ਕਰਕੇ ਉਹਨਾਂ ਨੂੰ ਜੇਲ ਵਿੱਚ ਬੰਦ ਕੀਤਾ ਗਿਆ ਹੈ। ਸਾਨੂੰ ਸਾਰਿਆਂ ਨੂੰ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ।
ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੀ ਸਾਰੀ ਪ੍ਰਬੰਧਕ ਕਮੇਟੀ ਨੇ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕੀਤਾ। ਉਹਨਾਂ ਕਿਹਾ ਕਿ ਉਹ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ।
ਇਸ ਮੌਕੇ ਤੇ ਸੱਚਿਆਪਾਲ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਸੈਕਟਰੀ, ਗੁਲਬਹਾਰ ਸਿੰਘ ਸਾਬਕਾ ਪ੍ਰਧਾਨ, ਨਰਿੰਦਰ ਸਿੰਘ ਬੱਗਾ ਪ੍ਰਿਤਪਾਲ ਸਿੰਘ ਬਲਦੇਵ ਸਿੰਘ ਪ੍ਰਭਜੋਤ ਸਿੰਘ ਸਮੇਤ 31 ਮੈਂਬਰੀ ਪ੍ਰਬੰਧਕ ਕਮੇਟੀ ਹਾਜ਼ਰ ਸਨ।