ਅੰਮ੍ਰਿਤਸਰ-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਸੁਰਜੀਤ ਕੌਰ ਤੇ ਭਾਈ ਨਿਰਮਲ ਸਿੰਘ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਦਲਜੀਤ ਸਿੰਘ ਬਿੱਟੂ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਜਰਨੈਲ ਸਿੰਘ ਸਖੀਰਾ, ਸ. ਬੇਅੰਤ ਸਿੰਘ ਖਿਆਲਾ, ਸ. ਹਰਬੀਰ ਸਿੰਘ ਸੰਧੂ ਆਦਿ ਹਾਜ਼ਰ ਸਨ।