BREAKING NEWS

ਪੰਜਾਬ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | October 09, 2025 08:54 PM

ਚੰਡੀਗੜ੍ਹ- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ 6000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਤੇ ਪੁਨਰਵਾਸ ਨੀਤੀਆਂ ਅਨੁਸਾਰ ਪੈਸਕੋ ਵੱਲੋਂ ਕੀਤਾ ਗਿਆ ਇਹ ਇੱਕ ਮਹੱਤਵਪੂਰਣ ਉਪਰਾਲਾ ਹੈ ਜਿਸ ਦਾ ਮਕਸਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣਾ ਹੈ।

ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਰਾਜ ਦੀਆਂ ਅਹਿਮ ਸੰਪਤੀਆਂ ਦੀ ਸੁਰੱਖਿਆ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ "ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਦੇ ਪ੍ਰਤੀਕ" ਵਜੋਂ ਵਰਣਨ ਕੀਤਾ।

ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਨਿਰੰਤਰ ਵਿਕਾਸ ਅਤੇ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਵਿਸ਼ਵਾਸ ਜਤਾਇਆ ਕਿ ਪੈਸਕੋ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨੂੰ ਹੋਰ ਮਜ਼ਬੂਤੀ ਨਾਲ ਜਾਰੀ ਰੱਖੇਗਾ।

 

Have something to say? Post your comment

 
 
 

ਪੰਜਾਬ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਲਗਾਤਾਰ ਦੂਜੀ ਵਾਰ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਭੇਟ

ਸਿੱਖ ਵਸੋਂ ਵਾਲੇ ਇਲਾਕਿਆ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋ ਹਿਫਾਜਤ ਦੀ ਜਿੰਮੇਵਾਰੀ ਨਿਭਾਏ : ਮਾਨ

ਸਰਬ-ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਮਾਨਵਤਾ ਦੇ ਦੁਸ਼ਮਣ- ਬਾਬਾ ਬਲਬੀਰ ਸਿੰਘ

ਸ਼ਹੀਦੀ ਨਗਰ ਕੀਰਤਨ ਅਸਾਮ ਤੋਂ ਆਰੰਭ ਹੋਇਆ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਸਮੂਹ ਵਿਖੇ