BREAKING NEWS
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 10, 2025 07:50 PM
 
ਅੰਮ੍ਰਿਤਸਰ-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਲਈ ਸੇਵਾ ਨਿਭਾਉਣ ਵਾਲੀਆਂ ਸਮੂਹ ਸੰਗਤਾਂ, ਮਹਾਂਪੁਰਖ ਅਤੇ ਸੇਵਾ ਸੁਸਾਇਟੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਲਈ ਪ੍ਰਬੰਧ ਕਰਨੇ ਇਕ ਵੱਡੀ ਜ਼ੁੰਮੇਵਾਰੀ ਹੁੰਦੀ ਹੈ, ਜੋ ਸੰਗਤ ਦੇ ਸਹਿਯੋਗ ਨਾਲ ਹੀ ਨਿਭਾਈ ਜਾਂਦੀ ਹੈ। ਐਡੋਵਕੇਟ ਧਾਮੀ ਨੇ ਗੁਰਪੁਰਬ ਸਮੇਂ ਵੱਖ ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸੰਗਤਾਂ, ਕਾਰਸੇਵਾ ਵਾਲੇ ਮਹਾਂਪੁਰਖ, ਧਾਰਮਿਕ ਸ਼ਖ਼ਸੀਅਤਾਂ, ਸਮੂਹ ਸਭਾ ਸੁਸਾਇਟੀਆਂ, ਗਤਕਾ ਅਖਾੜਿਆਂ, ਲੰਗਰਾਂ ਦੀ ਸੇਵਾ ਨਿਭਾਉਣ ਵਾਲੀ ਸੰਗਤ, ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ਸਮੇਤ ਸ਼ਹਿਰ ਵਿਚ ਲਾਈਟਾਂ, ਫੁੱਲਾਂ ਦੀ ਡੈਕੋਰੇਸ਼ਨ ਕਰਨ ਵਾਲੇ, ਰਿਹਾਇਸ਼ ਦੇ ਪ੍ਰਬੰਧ ਕਰਨ ਲਈ ਹੋਟਲ ਐਸੋਸੀਏਸ਼ਨ, ਪ੍ਰਸਾਸ਼ਨ, ਨਗਰ ਨਿਗਮ, ਲੱਡੂਆਂ ਦੀ ਸੇਵਾ ਕਰਨ ਵਾਲੇ, ਨਗਰ ਕੀਰਤਨ ਸਮੇਂ ਚੱਲਣ ਵਾਲੀਆਂ ਗੱਡੀਆਂ ਦੀ ਸੇਵਾ ਕਰਨ ਲਈ ਲੁਧਿਆਣੇ ਦੀ ਸੰਗਤ, ਜੋੜਾ ਘਰ, ਗੱਠੜੀ ਘਰ ਵਿਖੇ ਸੇਵਾ ਨਿਭਾਉਣ ਵਾਲਿਆਂ, ਲੋਕਲ ਗੁਰਦੁਆਰਾ ਕਮੇਟੀਆਂ, ਨਗਰ ਕੀਰਤਨ ਸਮੇਂ ਸਜਾਵਟੀ ਗੇਟ ਅਤੇ ਲੰਗਰ ਲਗਾਉਣ ਵਾਲੀਆਂ ਕਮੇਟੀਆਂ, ਸ਼ਬਦ ਚੌਂਕੀ ਜਥੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਨਾਲ ਨਾਲ ਵੱਖ-ਵੱਖ ਸੇਵਾਵਾਂ ਕਰਨ ਵਾਲੀ ਬੰਬੇ, ਚੰਬੇ ਅਤੇ ਸਿੰਘੜੇ ਦੀ ਸੰਗਤ ਸਮੇਤ ਆਤਿਸ਼ਬਾਜ਼ੀ ਦੀ ਸੇਵਾ ਵਾਸਤੇ ਇੰਦੌਰ ਦੀ ਸੰਗਤ ਤੇ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਸਟਾਫ ਦਾ ਵੀ ਧੰਨਵਾਦ ਕੀਤਾ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਜਿਥੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਹੈ, ਉਥੇ ਹੀ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਸੇਵਾਵਾਂ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਅੱਗੋਂ ਵੀ ਸੰਗਤਾਂ ਪਾਸੋਂ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਈ.ਪੀ.ਐੱਸ ਵਾਈ ਪੂਰਨ ਕੁਮਾਰ ਵਿਰੁੱਧ ਜਾਤੀਵਾਦੀ ਵਿਤਕਰੇ ਦੀ ਕੀਤੀ ਸਖ਼ਤ ਨਿੰਦਾ

ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ ਫਰੀਦਕੋਟ ’ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਨਾਮਜ਼ਦਗੀ ਕੱਲ੍ਹ ਤੋਂ ਹੋਵੇਗੀ ਸ਼ੁਰੂ 

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਕੋਈ ਵੀ ਕਹਾਣੀ ਮਹਿਜ਼ ਕਲਪਨਾ ਨਹੀਂ ਹੁੰਦੀ: ਜਸਬੀਰ ਭੁੱਲਰ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ 'ਤੇ ਤੁਰੰਤ ਪਾਬੰਦੀ