ਸੰਸਾਰ

ਗ਼ਜ਼ਲ ਮੰਚ ਸਰੀ ਵੱਲੋਂ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ – 2025’ 12 ਅਕਤੂਬਰ ਨੂੰ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | October 10, 2025 07:07 PM

ਸਰੀ-ਗ਼ਜ਼ਲ ਮੰਚ ਸਰੀ ਵੱਲੋਂ ਖੂਬਸੂਰਤ ਸ਼ਾਇਰੀ ਨਾਲ ਸਜੀ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ-2025’ 12 ਅਕਤੂਬਰ 2025 (ਐਤਵਾਰ) ਨੂੰ ਸਰੀ ਆਰਟ ਸੈਂਟਰ (13750 88 ਐਵੀਨਿਊ) ਸਰੀ ਵਿਖੇ ਸ਼ਾਮ 3.30 ਵਜੇ ਤੋਂ ਸ਼ਾਮ 7 ਵਜੇ ਤੱਕ ਕਰਵਾਈ ਜਾ ਰਹੀ ਹੈ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਕਿ ਇਸ ਸ਼ਾਇਰਾਨਾ ਸ਼ਾਮ ਵਿੱਚ ਭਾਰਤ, ਪਾਕਿਸਤਾਨ, ਇੰਗਲੈਂਡ, ਅਮਰੀਕਾ ਅਤੇ ਕੈਨੇਡਾ ਦੇ ਪ੍ਰਸਿੱਧ ਸ਼ਾਇਰ ਆਪਣਾ ਕਲਾਮ ਪੇਸ਼ ਕਰਨਗੇ ਜਿਨ੍ਹਾਂ ਵਿਚ ਦਰਸ਼ਨ ਬੁੱਟਰ, ਕੁਲਵਿੰਦਰ, ਤਾਹਿਰਾ ਸਰਾ, ਅਜ਼ੀਮ ਸ਼ੇਖਰ, ਕਰਨਜੀਤ ਸਿੰਘ, ਪਰਤਾਪ ਜਗਰਾਓਂ, ਪਰਮਜੀਤ ਦਿਓਲ, ਜਸਵਿੰਦਰ, ਦਵਿੰਦਰ ਗੌਤਮ, ਰਾਜਵੰਤ ਰਾਜ, ਗੁਰਮੀਤ ਸਿੱਧੂ, ਪ੍ਰੀਤ ਮਨਪ੍ਰੀਤ, ਦਸ਼ਮੇਸ਼ ਗਿੱਲ ਫਿਰੋਜ਼, ਹਰਦਮ ਮਾਨ, ਸੁਖਜੀਤ ਕੌਰ, ਮਨਜੀਤ ਕੰਗ, ਨਰਿੰਦਰ ਭਾਗੀ, ਬਲਦੇਵ ਸੀਹਰਾ, ਇੰਦਰਜੀਤ ਧਾਮੀ ਅਤੇ ਨੂਰ ਬੱਲ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਬੀਤੇ ਦਿਨ ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਪ੍ਰਧਾਨ ਜਸਵਿੰਦਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ ਵੱਖ ਕਾਰਜਾਂ ਲਈ ਮੰਚ ਦੇ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਦਵਿੰਦਰ ਗੌਤਮ ਨੇ ਕਿਹਾ ਕਿ ਮੰਚ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਪਿਛਲੇ 7 ਸਾਲ ਤੋਂ ਇਹ ਪ੍ਰੋਗਰਾਮ ਜਿਸ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ ਉਸ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਗ਼ਜ਼ਲ ਮੰਚ ਵੱਲੋਂ ਪੰਜਾਬੀ ਸਾਹਿਤ, ਪੰਜਾਬੀ ਬੋਲੀ ਅਤੇ ਪੰਜਾਬੀ ਸ਼ਾਇਰੀ ਨੂੰ ਪਿਆਰ ਕਰਨ ਵਾਲਿਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਖੂਬਸੂਰਤ ਸ਼ਾਇਰੀ ਦਾ ਆਨੰਦ ਮਾਣਨ ਦੀ ਅਪੀਲ ਕੀਤੀ ਗਈ ਹੈ।

Have something to say? Post your comment

 
 

ਸੰਸਾਰ

ਪ੍ਰਸਿੱਧ ਕਹਾਣੀਕਾਰ ਭਗਵੰਤ ਰਸੂਲਪੁਰੀ ਦਾ ਗੁਲਾਟੀ ਪਬਲਿਸ਼ਰਜ਼ ਸਰੀ ਵਿਖੇ ਲੇਖਕ ਮਿੱਤਰਾਂ ਵੱਲੋਂ ਸਵਾਗਤ

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿੱਚ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ

ਸਰੀ ਵਿੱਚ 100 ਤੋਂ ਵੱਧ ਫਰੋਤੀ ਮੰਗਣ ਦੀਆਂ ਰਿਪੋਰਟਾਂ ਜਦ ਕਿ ਵੈਨਕੂਵਰ ਵਿੱਚ ਜ਼ੀਰੋ-ਐਮਐਲਏ ਮਨਦੀਪ ਧਾਲੀਵਾਲ

ਸਨਸਿਟ ਇੰਡੋ ਕਨੇਡੀਅਨ ਸੀਨੀਅਰ ਸੋਸਾਇਟੀ ਵੈਨਕੂਵਰ ਵੱਲੋਂ ਹਫ਼ਤਾਵਾਰ ਇਕੱਤਰਤਾ

ਸਰੀ ਵਿੱਚ ਹੋਇਆ ਇੰਟਰਨੈਸ਼ਨਲ ਵਰਲਡ ਕੈਨੇਡਾ 2025 ਚੈਰੀਟੇਬਲ ਡਿਜ਼ਾਨੀਅਰ ਸ਼ੋਅ

ਸਨਸਿਟ ਇੰਡੋ-ਕਨੇਡੀਅਨ ਸੀਨੀਅਰ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਬ੍ਰਿਟਿਸ਼ ਕੋਲੰਬੀਆ ਵੱਲੋਂ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ 350ਵਾਂ ਵਰ੍ਹਾ ਸਰਕਾਰੀ ਤੌਰ ’ਤੇ ਮਨਾਉਣ ਦਾ ਐਲਾਨ-ਨਾਮਾ ਜਾਰੀ

ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ - ਪ੍ਰੋ. ਗੁਰਭਜਨ ਸਿੰਘ ਗਿੱਲ

ਫ੍ਰੇਜ਼ਰ ਹਾਈਟਸ ਅਤੇ ਵਾਲਨਟ ਗਰੋਵ ਸਕਾਊਟ ਗਰੁੱਪਾਂ ਨੇ ਸਰੀ ਪੁਲਿਸ ਸਰਵਿਸ ਹੈੱਡਕੁਆਰਟਰ ਦਾ ਦੌਰਾ ਕੀਤਾ

ਬੰਗਲਾਦੇਸ਼ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਤੋਂ 70 ਸਿੱਖ ਸ਼ਰਧਾਲੂ ਹਿੱਸਾ ਲੈਣਗੇ