ਪਠਾਨਕੋਟ - ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਲਿਆ ਗਿਆ ਹੈ ਅੱਜ ਜਿਲ੍ਹਾ ਪਠਾਨਕੋਟ ਅੰਦਰ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਰੂ ਕੀਤਾ ਗਿਆ ਹੈ ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸਰਨਾ ਨਜਦੀਕ ਸਥਿਤ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸੁਰੂਆਤ ਕਰਨ ਮਗਰੋਂ ਕੀਤਾ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਖੂਸੀ ਮਹਿਸੂਸ ਕਰ ਰਹੇ ਹਾਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਦੇ ਨਾਲ ਹੋਰ ਵੀ ਜਿਆਦਾ ਖੁਸੀ ਦੀ ਗੱਲ ਇਹ ਹੈ ਕਿ ਭਾਵੈਂ ਇਸ ਵਾਰ ਕਿਸਾਨ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਪਰ ਫਿਰ ਵੀ ਮੰਡੀਆਂ ਅੰਦਰ ਝੋਨਾ ਬਹੁਤ ਹੀ ਵਧੀਆ ਕਵਾਲਿਟੀ ਦਾ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੈਂ ਹੀ ਕਿਸਾਨ ਦੇ ਝੋਨੇ ਦੀ ਖਰੀਦ ਹੁੰਦੀ ਹੈ ਨਾਲ ਦੀ ਨਾਲ ਹੀ ਕਿਸਾਨ ਦੇ ਖਾਤੇ ਵਿੱਚ ਝੋਨੇ ਦੀ ਖਰੀਦ ਦੀ ਰਾਸੀ ਪਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦਾ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਚਾਹੇ ਉਹ ਜਿਲ੍ਹਾ ਪਠਾਨਕੋਟ ਦੇ ਕਿਸੇ ਵੀ ਬਲਾਕ ਦੀ ਮੰਡੀ ਹੋਵੇ, ਕਿਸਾਨਾਂ ਨੂੰ ਮੁਸਕਿਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ ਅਤੇ ਚਿੰਤਾਂ ਮੁਕਤ ਹੋ ਕੇ ਮੰਡੀਆਂ ਅੰਦਰ ਝੋਨਾ ਲੈ ਕੇ ਆਉਂਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ ਜੋ ਕਿ 17 ਪ੍ਰਤੀਸਤ ਨਿਰਧਾਰਤ ਕੀਤੀ ਗਈ ਹੈ ਉਸ ਤੋਂ ਜਿਆਦਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਅੰਦਰ ਸਾਰੇ ਪ੍ਰਖਤਾ ਪ੍ਰਬੰਧ ਕਰ ਲਏ ਗਏ ਹਨ ਅੱਜ ਰਾਜਨ ਦੀ ਮੰਡੀ ਸਰਨਾ ਵਿਖੇ ਵੱਖ ਵੱਖ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਢੇਰੀ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਝੋਨੇ ਦੀ ਪਹਿਲੀ ਖਰੀਦ ਹੋਣ ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਸਬੰਧਤ ਵਿਭਾਗ ਦੇ ਜਿਲ੍ਹਾ ਅਧਿਕਾਰੀ ਅਤੇ ਬਲਾਕ ਅਧਿਕਾਰੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਮਣਾ ਨਾ ਕਰਨਾ ਪਵੇ। ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਇਨ੍ਹਾਂ ਦਿਨ੍ਹਾਂ ਦੋਰਾਨ ਪੰਜਾਬ ਅੰਦਰ ਹੁਣ ਤੱਕ 11 ਲੱਖ 23 ਹਜਾਰ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚ ਗਿਆ ਹੈ ਅਤੇ 10.50 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 2ਹਜਾਰ 85 ਕਰੋੜ ਰੁਪਏ ਕਿਸਾਨਾਂ ਦੇ ਖਾਤਿਆ ਵਿੱਚ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਹੁਲਤਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਭਾਵੈਂ ਮੰਡਿਆ ਵਿੱਚ ਇੱਕ ਦਿਨ ਲੇਟ ਝੋਨਾ ਲੈ ਕੇ ਆਉਂਣ ਪਰ ਪੂਰੀ ਤਰ੍ਹਾਂ ਨਾਲ ਝੋਨਾ ਸੁੱਕਾ ਕੇ ਲਿਆਂਦਾ ਜਾਵੈ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਪ੍ਰੇਸਾਨੀ ਦਾ ਸਾਮਣਾ ਨਾ ਕਰਨਾ ਪਵੇ।