BREAKING NEWS
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ

ਕੌਮੀ ਮਾਰਗ ਬਿਊਰੋ | October 11, 2025 08:40 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।

ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ 'ਤੇ ਤੁਰੰਤ ਮੁਕੱਦਮਾ ਚਲਾਇਆ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਧਾਰਨ ਪਿਛੋਕੜ ਵਾਲੇ ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਅਧਿਕਾਰੀ ਦੀ ਪਤਨੀ ਪੰਜਾਬ ਦੀ ਧੀ ਹੈ ਅਤੇ ਹਰਿਆਣਾ ਸਰਕਾਰ ਦੀ ਇੱਕ ਸੀਨੀਅਰ ਅਧਿਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਵਿੱਚ ਪਛੜੇ ਵਰਗਾਂ ਨੂੰ ਨਿਸ਼ਾਨਾ ਬਣਾਉਣ ਦੇ ਅਜਿਹੇ ਮਾਮਲੇ ਵੱਧ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਹਰਿਆਣਾ ਦਾ ਇੱਕ ਸੀਨੀਅਰ ਅਧਿਕਾਰੀ ਜੋੜਾ ਹੋਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਲਈ ਦਰ-ਦਰ ਭਟਕਣਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉੱਚ ਅਹੁਦਿਆਂ 'ਤੇ ਬੈਠੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਹੈ। ਭਾਰਤ ਦੇ ਚੀਫ਼ ਜਸਟਿਸ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਟ੍ਰੋਲ ਆਰਮੀ ਰੋਜ਼ਾਨਾ ਉਨ੍ਹਾਂ ਦੇ ਮੀਮ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਨਾਪਾਕ ਏਜੰਡੇ ਤਹਿਤ ਨਿਸ਼ਾਨਾ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਸਪੁੱਤਰਾਂ ਵਿਰੁੱਧ ਪੱਖਪਾਤੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਰਵਾਇਤੀ ਨੀਤੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ ਕਿਉਂਕਿ ਉਹ ਇੱਕ ਆਮ ਗੈਰ-ਸਿਆਸੀ ਪਰਿਵਾਰ ਤੋਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਭਾਰਤ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਜਿਸ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗੇ ਦੂਰਦਰਸ਼ੀ ਆਗੂਆਂ ਵੱਲੋਂ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਬੜੀ ਸੂਝ ਨਾਲ ਤਿਆਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਖਾਸ ਕਰਕੇ ਇਸ ਸਾਲ 2025 ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿਰੁੱਧ ਅੱਤਿਆਚਾਰ ਵਧ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮ੍ਰਿਤਕ ਅਧਿਕਾਰੀ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਉਨ੍ਹਾਂ ਨਾਲ ਹੋਏ ਵਿਤਕਰੇ ਭਰੇ ਵਿਵਹਾਰ ਦਾ ਜ਼ਿਕਰ ਕੀਤਾ ਸੀ ਪਰ ਹਰਿਆਣਾ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਈ.ਪੀ.ਐੱਸ ਵਾਈ ਪੂਰਨ ਕੁਮਾਰ ਵਿਰੁੱਧ ਜਾਤੀਵਾਦੀ ਵਿਤਕਰੇ ਦੀ ਕੀਤੀ ਸਖ਼ਤ ਨਿੰਦਾ

ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ ਫਰੀਦਕੋਟ ’ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਨਾਮਜ਼ਦਗੀ ਕੱਲ੍ਹ ਤੋਂ ਹੋਵੇਗੀ ਸ਼ੁਰੂ 

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਕੋਈ ਵੀ ਕਹਾਣੀ ਮਹਿਜ਼ ਕਲਪਨਾ ਨਹੀਂ ਹੁੰਦੀ: ਜਸਬੀਰ ਭੁੱਲਰ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ 'ਤੇ ਤੁਰੰਤ ਪਾਬੰਦੀ