BREAKING NEWS
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਪੰਜਾਬ

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਕੌਮੀ ਮਾਰਗ ਬਿਊਰੋ | October 13, 2025 09:11 PM

ਚੰਡੀਗੜ੍ਹ- ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ 14 ਅਧਿਕਾਰੀਆਂ ਦਾ ਜ਼ਿਕਰ ਖੁਦਕੁਸ਼ੀ ਨੋਟ ਵਿੱਚ ਹੈ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਾਂ ਨਹੀਂ। ਇਸ ਤੋਂ ਇਲਾਵਾ ਮਾਮਲੇ ਸਬੰਧੀ ਗਠਿਤ ਸਿੱਟ ਬਾਰੇ ਵੀ ਲਿਖਤ ਜਾਣਕਾਰੀ ਕਮਿਸ਼ਨ ਨੂੰ ਨਹੀਂ ਦਿੱਤੀ ਗਈ ਸੀ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਬਾਅਦ ਦੁਪਹਿਰ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰੇਗਾ।

 

Have something to say? Post your comment

 
 
 

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਰਾਹੁਲ ਗਾਂਧੀ ਦੱਸਣ ਕਿ ਉਹਨਾਂ ਨੇ ਆਪਣੀ ਦਾਦੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਨ ਦੇ ਫੈਸਲੇ ਦੀ ਕਦੇ ਨਿਖੇਧੀ ਕਿਉਂ ਨਹੀਂ ਕੀਤੀ: ਅਕਾਲੀ ਦਲ

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

ਖ਼ਾਲਿਸਤਾਨ ਵਰਗੇ ਪਵਿੱਤਰ ਨਾਮ ਦੀ ਵਿਰੋਧਤਾ ਕਰਨ ਵਾਲੇ ਕਾਂਗਰਸੀ ਹੀ ਮੁਲਕ ਤੇ ਪੰਜਾਬ ਸੂਬੇ ਦੇ ਹਾਲਾਤ ਵਿਗਾੜਨ ਲਈ ਦੋਸ਼ੀ : ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੂਰਤ ਤੋਂ ਅਹਿਮਦਾਬਾਦ ਗੁਜਰਾਤ ਲਈ ਰਵਾਨਾ