BREAKING NEWS
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | October 13, 2025 09:16 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32, 867 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 364 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 391 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ

 

Have something to say? Post your comment

 
 
 

ਪੰਜਾਬ

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਲੋਕ ਨਿਰਮਾਣ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵੱਲ ਜਾਣ ਵਾਲੇ ਸੜਕੀ ਨੈੱਟਵਰਕ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਰਾਹੁਲ ਗਾਂਧੀ ਦੱਸਣ ਕਿ ਉਹਨਾਂ ਨੇ ਆਪਣੀ ਦਾਦੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਨ ਦੇ ਫੈਸਲੇ ਦੀ ਕਦੇ ਨਿਖੇਧੀ ਕਿਉਂ ਨਹੀਂ ਕੀਤੀ: ਅਕਾਲੀ ਦਲ

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

ਖ਼ਾਲਿਸਤਾਨ ਵਰਗੇ ਪਵਿੱਤਰ ਨਾਮ ਦੀ ਵਿਰੋਧਤਾ ਕਰਨ ਵਾਲੇ ਕਾਂਗਰਸੀ ਹੀ ਮੁਲਕ ਤੇ ਪੰਜਾਬ ਸੂਬੇ ਦੇ ਹਾਲਾਤ ਵਿਗਾੜਨ ਲਈ ਦੋਸ਼ੀ : ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੂਰਤ ਤੋਂ ਅਹਿਮਦਾਬਾਦ ਗੁਜਰਾਤ ਲਈ ਰਵਾਨਾ