BREAKING NEWS
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ: ਬੈਂਸਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾ

ਪੰਜਾਬ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਪਿੱਪਲੀਆ ਰਾਓ ਇੰਦੌਰ ਤੋਂ ਗੁਰਦੁਆਰਾ ਇਮਲੀ ਸਾਹਿਬ ਇੰਦੌਰ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 15, 2025 07:45 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਾਤਾ ਬੰਦੀ ਛੋੜ ਪਿੱਪਲੀਆ ਰਾਓ ਇੰਦੌਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਐਮ.ਪੀ. ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਹੋਰ ਦੋ ਟਰੱਕ ਕੀਤੇ ਰਵਾਨਾ

ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਨੇ 2 ਲੱਖ 50 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ

ਕੈਪਟਨ ਪੰਥ ਨਾਲ ਗਦਾਰੀ ਕਰਨ ਦੀ ਬਜਾਏ ਕਾਂਗਰਸ ਵਲੋ ਸਿੱਖਾਂ ਤੇ ਕੀਤੇ ਜੁਲਮ ਤੇ ਜਬਰ ਦੀ ਦਾਂਸਤਾ ਪੰਜਾਬ ਦੇ ਅਗੇ ਰਖੇ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਹਿਆ , ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ