ਲੁਧਿਆਣਾ-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਕੇਵਲ ਇੱਕ ਚੰਗੇ ਪ੍ਰਚਾਰਕ ਹੀ ਨਹੀਂ ਸਨ ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਗੁਰਸਿੱਖ ਸ਼ਖਸ਼ੀਅਤ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮਕੱੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ ) ਚੈਰੀਟੇਬਲ ਟਰੱਸਟ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੀ ਆਰੰਭਤਾ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਜੀ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਲਾਨਾ ਗੁਰਮਤਿ ਸਮਾਗਮ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ, ਭਾਈ ਤਰਨਵੀਰ ਸਿੰਘ(ਰੱਬੀ )ਲੁਧਿਆਣੇ ਵਾਲੇ, ਭਾਈ ਸੰਜਮਪ੍ਰੀਤ ਸਿੰਘ (ਪੋਤਰਾ ਪੰਥ ਰਤਨ ਭਾਈ ਜਸਬੀਰ ਸਿੰਘ ਖੰਨੇ ਵਾਲੇ)ਦੇ ਸ਼ਬਦੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ ) ਸ.ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ , ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਮੱਕੜ, ਤਰਨਜੀਤ ਸਿੰਘ ਦਸ਼ਮੇਸ਼ ਪੰਪ ਵਾਲਿਆਂ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜਥਿਆਂ ਦੇ ਮੈਬਰਾਂ
ਨੂੰ ਸਿਰਪਾਉ ਭੇਟ ਕੀਤੇ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਸੇਵਾ ਡਾ ਬੀਰ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ।ਗੁਰਮਤਿ ਸਮਾਗਮ ਅੰਦਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਪਰਮਜੀਤ ਸਿੰਘ ਸੇਠੀ , ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਛਾਪਾ, ਬਲਵਿੰਦਰ ਸਿੰਘ ਭੁੱਲਰ, ਹਰਪ੍ਰੀਤ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਰਜਿੰਦਰਪਾਲ ਸਿੰਘ, ਗੁਰਮੁੱਖ ਸਿੰਘ, ਪ੍ਰਿਥੀਪਾਲ ਸਿੰਘ ਧਮੀਜਾ, ਅਮਰਜੀਤ ਸਿੰਘ ਟੈਕਸਲਾ, ਰਣਜੀਤ ਸਿੰਘ ਖਾਲਸਾ, ਨਰਿੰਦਰਪਾਲ ਸਿੰਘ ਕਥੂਰੀਆਂ, ਗੁਰਦੀਪ ਸਿੰਘ ਡੀਮਾਰਟੇ, ਇੰਦਰਬੀਰ ਸਿੰਘ ਬੱਤਰਾ , ਹਰਪ੍ਰੀਤ ਸਿੰਘ ਗੁਰਮ, ਅਵਤਾਰ ਸਿੰਘ ਮਿੱਡਾ , ਨਵਜੋਤ ਸਿੰਘ, ਵਿਸ਼ੇਸ਼ ਤੌਰ ਤੇ ਹਾਜਰ ਸਨ।