BREAKING NEWS
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਪੰਜਾਬ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਇੰਦੌਰ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਕੋਟਾ ਰਾਜਿਸਥਾਨ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 16, 2025 07:01 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਮੱਧ ਪ੍ਰਦੇਸ਼ ਤੋਂ ਕੋਟਾ ਰਾਜਿਸਥਾਨ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਮੱਧ ਪ੍ਰਦੇਸ਼ ਦੇ ਪ੍ਰਬੰਧਕ ਸ. ਹਰਪਾਲ ਸਿੰਘ ਭਾਟੀਆ ਤੇ ਸ. ਪ੍ਰਿਤਪਾਲ ਸਿੰਘ ਭਾਟੀਆ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ: ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਖਾਲਸਾ ਕਾਲਜ ਵੱਲੋਂ ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ