BREAKING NEWS
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਪੰਜਾਬ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | October 16, 2025 07:10 PM


ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30, 000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।
ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

 

Have something to say? Post your comment

 
 
 

ਪੰਜਾਬ

ਪੰਜਾਬ: ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਖਾਲਸਾ ਕਾਲਜ ਵੱਲੋਂ ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਇੰਦੌਰ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਕੋਟਾ ਰਾਜਿਸਥਾਨ ਲਈ ਰਵਾਨਾ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ