BREAKING NEWS
ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 16, 2025 08:34 PM

ਨਵੀਂ ਦਿੱਲੀ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਇਸ ਮੌਕੇ ਮੁੱਖ ਮੰਤਰੀ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਥਾਨ ’ਤੇ ਜਾ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ ਜਿਨ੍ਹਾਂ ਨੇ ਗੁਰੂ ਸਾਹਿਬ ਪ੍ਰਤੀ ਸਿਦਕ ਨਿਭਾਉਂਦਿਆਂ ਲਾਸਾਨੀ ਕੁਰਬਾਨੀ ਦਿੱਤੀ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਹੱਕਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਲਈ ਬਲੀਦਾਨ ਦਿੱਤਾ ਸੀ ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਨੌਵੇਂ ਪਾਤਸ਼ਾਹ ਸਾਂਝੀਵਾਲਤਾ ਤੇ ਧਰਮ ਨਿਰਪੱਖਤਾ ਦੇ ਮੁਦੱਈ ਸਨ ਅਤੇ ਗੁਰੂ ਸਾਹਿਬ ਜੀ ਦਾ ਮਹਾਨ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪਹਿਲੀ ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਹ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਜਾਵੇਗਾ। ਉਨਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿਚ ਕੀਰਤਨ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੇ ਫਲਸਫ਼ੇ ਅਤੇ ਮਹਾਨ ਬਲੀਦਾਨ, ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ, ਬਾਰੇ ਲੋਕਾਈ ਨੂੰ ਜਾਣੂੰ ਕਰਵਾਉਣ ਉਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਵੀ ਸੰਗਤ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 19 ਨਵੰਬਰ ਨੂੰ ਜੰਮੂ ਵਿਖੇ, 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ ਅਤੇ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਸੰਪੂਰਨ ਹੋਵੇਗਾ। ਇਸੇ ਦੌਰਾਨ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਠਹਿਰਾਅ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ। ਇਸ ਟੈਂਟ ਸਿਟੀ ਵਿੱਚ ਰੋਜ਼ਾਨਾ 15 ਹਜ਼ਾਰ ਸੰਗਤ ਦੇ ਠਹਿਰਨ ਦੀ ਸਮਰੱਥਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਵਿੱਚ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ। ਇਸ ਇਤਿਹਾਸਕ ਨਗਰੀ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ ਜਿੱਥੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਮਨੁੱਖੀ ਹੱਕਾਂ ਤੇ ਧਾਰਮਿਕ ਆਜ਼ਾਦੀ ਲਈ ਦਿੱਤੇ ਬਲੀਦਾਨ ਬਾਰੇ ਉੱਘੀਆਂ ਸ਼ਖਸੀਅਤਾਂ ਆਪਣੇ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਸੂਬਾ ਪੱਧਰ ’ਤੇ ਖ਼ੂਨਦਾਨ ਕੈਂਪ ਲਾਇਆ ਜਾਵੇਗਾ ਅਤੇ ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ਉੱਤੇ ਪੌਦੇ ਲਾਉਣ ਦੀ ਮੁਹਿੰਮ ਸਣੇ ‘ਸਰਬੱਤ ਦਾ ਭਲਾ ਇਕੱਤਰਤਾ’ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ, ਦੂਜੇ ਸੂਬਿਆਂ ਦੇ ਮੁੱਖ ਮੰਤਰੀਆਂ, ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਸਮੇਤ ਹੋਰ ਪਤਵੰਤਿਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ

> Devinder Singh:
ਸਕੂਲਾਂ ਦੇ 70 ਲੱਖ ਵਿਦਿਆਰਥੀਆਂ ਨੂੰ ਰੋਜ਼ਾਨਾ ਕੁਝ ਸਮਾਂ ਗੁਰੂ ਸਾਹਿਬ ਦੇ ਜੀਵਨ, ਦਰਸ਼ਨ ਅਤੇ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 350 ਸਾਲਾ ਸ਼ਹੀਦੀ ਦਿਵਸ ਨੂੰ ਸ਼ਰਧਾਮਈ ਢੰਗ ਨਾਲ ਮਨਾਉਣ ਲਈ ਦੁਨੀਆ ਭਰ ਤੋਂ ਸੰਤ ਸਮਾਜ ਦੇ ਸਤਿਕਾਰਤ ਆਗੂਆਂ ਦਾ ਆਸ਼ੀਰਵਾਦ ਤੇ ਸੁਝਾਅ ਲਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ-ਆਪ ਨੂੰ ਭਾਗਾਂ ਵਾਲੀ ਸਮਝਦੀ ਹੈ ਜਿਸ ਦੇ ਕਾਰਜਕਾਲ ਦੌਰਾਨ ਇਸ ਇਤਿਹਾਸਕ ਮੌਕੇ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਵਿੱਚ ਵਸਦੀ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਗੋ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਅਭਿਨਵ ਤ੍ਰਿਖਾ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ

ਖਾਲਸਾ ਕਾਲਜ ਵਿਖੇ ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ

ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਝਟਕਾ, ਸ਼ਿਕਾਇਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

'ਲੋਕ-ਪੱਖੀ' ਨੀਤੀਆਂ ਤਰਨ ਤਾਰਨ ਉਪ-ਚੋਣ ਵਿੱਚ ਜਿੱਤ ਨੂੰ ਸੰਭਵ ਬਣਾਉਣਗੀਆਂ-ਭਗਵੰਤ ਮਾਨ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਟਾ ਤੋਂ ਅਗਲੇ ਪੜਾਅ ਉਦੈਪੁਰ ਰਾਜਿਸਥਾਨ ਲਈ ਰਵਾਨਾ

ਪੰਜਾਬ: ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ