BREAKING NEWS
ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | October 16, 2025 07:20 PM

ਬੈਂਗਲੁਰੂ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11, 000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ 'ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

 

Have something to say? Post your comment

 
 
 

ਪੰਜਾਬ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ

ਖਾਲਸਾ ਕਾਲਜ ਵਿਖੇ ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ

ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਝਟਕਾ, ਸ਼ਿਕਾਇਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

'ਲੋਕ-ਪੱਖੀ' ਨੀਤੀਆਂ ਤਰਨ ਤਾਰਨ ਉਪ-ਚੋਣ ਵਿੱਚ ਜਿੱਤ ਨੂੰ ਸੰਭਵ ਬਣਾਉਣਗੀਆਂ-ਭਗਵੰਤ ਮਾਨ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਟਾ ਤੋਂ ਅਗਲੇ ਪੜਾਅ ਉਦੈਪੁਰ ਰਾਜਿਸਥਾਨ ਲਈ ਰਵਾਨਾ

ਪੰਜਾਬ: ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ