ਅੰਮ੍ਰਿਤਸਰ-ਖਾਲਸਾ ਕਾਲਜ ਦੇ ਗਣਿਤ ਵਿਭਾਗ ਦੀ ਮੈਥੇਮੈਟੀਕਲ ਸੋਸਾਇਟੀ ਵੱਲੋਂ ਆਈ. ਆਈ. ਟੀ. ਰੋਪੜ ਦੇ ਸਹਿਯੋਗ ਨਾਲ ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ ਵਿਸ਼ੇ ’ਤੇ 8ਵਾਂ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਉਕਤ ਸੈਮੀਨਾਰ ਮੌਕੇ ਆਈ. ਆਈ. ਟੀ. ਰੋਪੜ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਮੁੱਖ ਬੁਲਾਰੇ ਡਾ. ਤਪਸ਼ ਚੈਟਰਜੀ ਅਤੇ ਡਾ. ਪੁਨੀਤ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ੇ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕੀਤੀ।
ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਭਾਗ ਮੁੱਖੀ ਰਜਿੰਦਰਪਾਲ ਕੌਰ ਤੇ ਸਮੂਹ ਸਟਾਫ ਨੂੰ ਉਕਤ ਸੈਮੀਨਾਰ ਕਰਵਾਉਣ ਲਈ ਵਧਾਈ ਦਿੰਦਿਆਂ ਅਜਿਹੇ ਪ੍ਰੋਗਰਾਮਾਂ ’ਚ ਵਿਦਿਆਰਥੀਆਂ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਡਾ. ਚੈਟਰਜੀ ਅਤੇ ਡਾ. ਗੋਇਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਰਾਸ਼ਟਰ ਪੱਧਰ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਗੇਟ ਅਤੇ ਆਈ. ਆਈ. ਟੀ. ਜੈਮ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇਨ੍ਹਾਂ ਇਮਤਿਹਾਨਾਂ ਨੂੰ ਪਾਸ ਕਰਨ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਸਟੂਡੈਂਟਸ ਵੈਲਫੇਅਰ ਡੀਨ ਡਾ. ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ, ਜਦਕਿ ਸ੍ਰੀਮਤੀ ਰਜਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਗਣਿਤ ਵਿਭਾਗ ਮੁੱਖੀ ਡਾ. ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ ਡਾ. ਨਵਯੋਧ ਸਿੰਘ ਨੇ ਪ੍ਰੋਗਰਾਮ ਆਰਗੇਨਾਈਜ਼ਿੰਗ ਸਕੱਤਰ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਡਾ. ਹਰਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।