BREAKING NEWS
ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ

ਖਾਲਸਾ ਕਾਲਜ ਵਿਖੇ ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 17, 2025 08:51 PM

ਅੰਮ੍ਰਿਤਸਰ- ਖਾਲਸਾ ਕਾਲਜ ਜੂਆਲੋਜੀ ਵਿਭਾਗ ਦੀ ਜੂਆਲੋਜਿਕਲ ਸੋਸਾਇਟੀ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ਤੇ ਕਰਵਾਇਆ ਗਿਆ ਉਕਤ ਸਮਾਗਮ “ਪਲਾਸਟਿਕ ਕਚਰਾ ਅਤੇ ਹਵਾ ਪ੍ਰਦੂਸ਼ਣ” ਵਿਸ਼ੇ ‘ਤੇ ਆਧਾਰਿਤ ਸੀ।ਇਸ ਦੌਰਾਨ ਵਿਦਿਆਰਥੀਆਂ ਲਈ ਕਵਿਜ਼ ਅਤੇ ਰੰਗੋਲੀ ਵਰਗੀਆਂ ਵੱਖੑਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ

ਇਸ ਸਬੰਧੀ ਪ੍ਰਿੰ: ਡਾ. ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਵਿਸ਼ਵ ਪੱਧਰ ‘ਤੇ ਇਸ ਗੱਲ ਦੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ ਕਿ ਓਜ਼ੋਨ ਪਰਤ ਜੀਵ ਜਗਤ ਨੂੰ ਸੂਰਜ ਤੋਂ ਨਿਕਲਣ ਵਾਲੀਆਂ ਘਾਤਕ ਅਲਟਰਾ ਵਾਇਲਟ ਕਿਰਨਾਂ ਤੋਂ ਕਿਵੇਂ ਸੁਰੱਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਦਯੋਗੀਕਰਨ ਕਾਰਨ ਵੱਧ ਰਿਹਾ ਪ੍ਰਦੂਸ਼ਣ ਓਜ਼ੋਨ ਪਰਤ ਲਈ ਇੱਕ ਲਗਾਤਾਰ ਖ਼ਤਰਾ ਬਣ ਗਿਆ ਹੈ, ਜਿਸ ਕਾਰਨ ਇਹ ਘੱਟਦੀ ਜਾ ਰਹੀ ਹੈ ਅਤੇ ਸੂਰਜ ਦੀਆਂ ਅਲਟਰਾ ਵਾਇਲਟ ਕਿਰਨਾਂ ਧਰਤੀ ਦੇ ਵਾਤਾਵਰਣ ਵਿਚ ਵੱਧ ਰਹੀਆਂ ਹਨ, ਜੋ ਕਿ ਮਨੁੱਖਾਂ ਵਿਚ ਚਮੜੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਵਾਧੇ ਦਾ ਮੁੱਖ ਕਾਰਨ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਦੀ ਭੂਮਿਕਾ ਅਤੇ ਮਨੁੱਖਤਾ ਲਈ ਇਸਦੀ ਸੰਭਾਲ ਦੀ ਮਹੱਤਤਾ ‘ਤੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਲੋਕਾਂ ਨੂੰ ਓਜ਼ੋਨ ਪਰਤ ਦੀ ਭੂਮਿਕਾ ਸਮਝਣ ਵਿਚ ਮਦਦ ਕਰ ਸਕਦੇ ਹਨ।

ਇਸ ਮੌਕੇ ਵਿਭਾਗ ਮੁਖੀ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਅਤੇ ਹਵਾ ਦੀ ਗਿਰਦੀ ਗੁਣਵੱਤਾ ਦੋ ਅਜਿਹੀਆਂ ਆਪਸੀ ਤੌਰ ‘ਤੇ ਜੁੜੀਆਂ ਸੰਕਟਾਂ ਹਨ ਜਿਨ੍ਹਾਂ ‘ਤੇ ਨੀਤੀ—ਨਿਰਧਾਰਕਾਂ ਅਤੇ ਜਨਤਾ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਟਿਕਾਊ ਬਦਲਾਅ ਲਿਆਉਣ ਲਈ ਸਮਾਜਿਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਭਾਗੀਦਾਰਾਂ, ਜੱਜਾਂ ਅਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜੂਆਲੋਜਿਕਲ ਸੋਸਾਇਟੀ ਦੇ ਕੋਆਰਡੀਨੇਟਰ ਡਾ. ਅਮਨਦੀਪ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਅਤੇ ਸਮਾਗਮ ਦੀ ਸੰਖੇਪ ਰਿਪੋਰਟ ਪੇਸ਼ ਕੀਤੀ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਡੀਨ ਸਟੂਡੈਂਟ ਵੈਲਫੇਅਰ ਡਾ. ਦਲਜੀਤ ਸਿੰਘ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।ਇਸ ਪ੍ਰੋਗਰਾਮ ਦੌਰਾਨ ਪੋਸਟਰ ਮੁਕਾਬਲਾ ਅਤੇ “ਬੈਸਟ ਆਊਟ ਆਫ ਪਲਾਸਟਿਕ ਵੇਸਟ” ਪ੍ਰਤੀਯੋਗਿਤਾ ਕਰਵਾਈ ਗਈ। ਇਹ ਸਮਾਗਮ ਰੈਲੀ ਅਤੇ ਸਹੁੰ ਨਾਲ ਸੰਪੂਰਨ ਹੋਇਆ, ਜਿਸ ਵਿੱਚ ਭਾਗੀਦਾਰਾਂ ਨੇ ਸਿੰਗਲ—ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ, ਪਰਿਆਵਰਣ—ਮਿਤ੍ਰੀ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਦੀ ਗੁਣਵੱਤਾ ਸੁਧਾਰਨ ਦਾ ਸੰਕਲਪ ਕੀਤਾ।ਇਸ ਮੌਕੇ ਡਾ. ਜੋਰਾਵਰ ਸਿੰਘ, ਸ: ਰਣਦੀਪ ਸਿੰਘ, ਡਾ. ਰਜਬੀਰ ਕੌਰ, ਡਾ. ਸਤਿੰਦਰ ਕੌਰ, ਡਾ. ਮੁਹੰਮਦ ਅਲੀ, ਡਾ. ਅੰਕਿਤਾ ਠਾਕੁਰ, ਡਾ. ਦੀਪਕ, ਡਾ. ਸੰਦੀਪ ਕੌਰ, ਡਾ. ਡਿੰਪਲ ਮੰਡਲਾ, ਯਸ਼ਮੀ, ਜਸਪਿੰਦਰ ਕੌਰ, ਹਰਨੀਤ ਕੌਰ, ਲਵਪ੍ਰੀਤ ਸਿੰਘ ਆਦਿ ਤੋਂ ਇਲਾਵਾ ਬੀ.ਐੱਸ.ਸੀ. (ਮੈਡੀਕਲ) ਅਤੇ ਐੱਮ.ਐੱਸ.ਸੀ. (ਜੂਆਲੋਜੀ) ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ।

Have something to say? Post your comment

 
 
 

ਪੰਜਾਬ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ

ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਝਟਕਾ, ਸ਼ਿਕਾਇਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

'ਲੋਕ-ਪੱਖੀ' ਨੀਤੀਆਂ ਤਰਨ ਤਾਰਨ ਉਪ-ਚੋਣ ਵਿੱਚ ਜਿੱਤ ਨੂੰ ਸੰਭਵ ਬਣਾਉਣਗੀਆਂ-ਭਗਵੰਤ ਮਾਨ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਟਾ ਤੋਂ ਅਗਲੇ ਪੜਾਅ ਉਦੈਪੁਰ ਰਾਜਿਸਥਾਨ ਲਈ ਰਵਾਨਾ

ਪੰਜਾਬ: ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਖਾਲਸਾ ਕਾਲਜ ਵੱਲੋਂ ਇਨੋਵੇਸ਼ਨਸ ਐਂਡ ਐਪੀਲਕੇਸ਼ਨਸ ਇਨ ਮੈਥੇਮੈਟਿਕਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ