ਨੈਸ਼ਨਲ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਤੇ ਇੱਕਜੁੱਟਤਾ ਦੀ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 17, 2025 08:50 PM

ਨਵੀਂ ਦਿੱਲੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਤੇ ਪੰਥਕ ਇਕਜੁੱਟਤਾ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਗੜਗੱਜ ਤਿੰਨ ਦਿਨਾਂ ਲਈ ਦਿੱਲੀ ਦੀ ਪ੍ਰਚਾਰ ਫੇਰੀ ਉੱਤੇ ਹਨ, ਜਿਸ ਦੌਰਾਨ ਉਹ ਸਥਾਨਕ ਸੰਗਤ ਵੱਲੋਂ ਕਰਵਾਏ ਗਏ ਵੱਖ-ਵੱਖ ਗੁਰਮਤਿ ਸਮਾਗਮਾਂ ਅਤੇ 18 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ “ਗੁਰੂ ਤੇਗ਼ ਬਹਾਦਰ: ਧਰਮ ਦੀ ਚਾਦਰ” ਇੱਕ-ਰੋਜ਼ਾ ਸੈਮੀਨਾਰ ਵਿੱਚ ਸ਼ਮੂਲੀਅਤ ਕਰਨਗੇ। ਅੱਜ ਉਨ੍ਹਾਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕੱਤਕ ਸੰਗਰਾਂਦ ਮੌਕੇ ਸਵੇਰੇ ਗੁਰਬਾਣੀ ਦੀ ਕਥਾ ਵਿਚਾਰ ਕੀਤੀ ਅਤੇ ਸੰਗਤ ਨੂੰ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।

Have something to say? Post your comment

 
 
 

ਨੈਸ਼ਨਲ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ 'ਤੇ ਲਗੇਗੀ ਪਾਬੰਦੀ

ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਲਿਆ ਗੋਦ

ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਇਕਲ ਯਾਤਰਾ 15 ਨਵੰਬਰ ਨੂੰ ਹੋਵੇਗੀ ਸ਼ੁਰੂ : ਜੀਕੇ

ਦਿੱਲੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਲਾਂਚ: ਬੀਬੀ ਰਣਜੀਤ ਕੌਰ