ਲੁਧਿਆਣ-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਆਪਣਾ ਸਮੁੱਚਾ ਜੀਵਨ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲਗਾ ਕੇ ਸੇਵਾ ਤੇ ਸਿਮਰਨ ਦੀ ਇੱਕ ਅਜਿਹੀ ਮਿਸਾਲ ਕਾਇਮ ਕੀਤੀ। ਜੋ ਕਿ ਸਮੁੱਚੀ ਸਦੀਵੀ ਤੌਰ ਤੇ ਯਾਦ ਰੱਖੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ, ਲੁਧਿਆਣਾ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ ) ਚੈਰੀਟੇਬਲ ਟਰੱਸਟ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਜੀ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ।ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਬੁਲਾਰੇ ਸ.ਭਗਵਾਨ ਸਿੰਘ ਜਹੌਲ ਨੇ ਆਪਣੇ ਸੰਬੋਧਨ ਵਿੱਚ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇੱਕ ਚਾਨਣ ਮੁਨਾਰਾ ਸੀ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਸਮਾਪਤੀ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਸ.ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ ) ਸ.ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਮੱਕੜ ਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜਥਿਆਂ ਦੇ ਮੈਬਰਾਂਨੂੰ ਸਿਰਪਾਉ ਭੇਟ ਕੀਤੇ। ਇਸੇ ਤਰ੍ਹਾਂ ਪ੍ਰਬੰਧਕਾਂ ਵੱਲੋ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਤੇ ਪੰਥਕ ਬੁਲਾਰੇ ਸ. ਭਗਵਾਨ ਸਿੰਘ ਜੌਹਲ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ!ਇਸ ਸਮੇਂ ਉਨ੍ਹਾਂ ਦੇ ਨਾਲ ਸ.ਬਲਬੀਰ ਸਿੰਘ ਭਾਟੀਆ, ਮਨਿੰਦਰ ਸਿੰਘ ਆਹੂਜਾ, ਹਰਵਿੰਦਰ ਸਿੰਘ ਕੋਹਲੀ, ਜਗਜੀਤ ਸਿੰਘ ਮੱਕੜ, ਰਣਜੀਤ ਸਿੰਘ ਖਾਲਸਾ, .ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਸ.ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਹਰਬੰਸ ਸਿੰਘ ਰਾਜਾ , ਪਰਮਜੀਤ ਸਿੰਘ ਸੇਠੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਛਾਪਾ, ਅਵਤਾਰ ਸਿੰਘ ਮਿੱਢਾ, ਮਨਮੋਹਨ ਸਿੰਘ , ਕਰਨੈਲ , ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਗੁਰਮ ਵਿਸ਼ੇਸ਼ ਤੌਰ ਤੇ ਹਾਜਰ ਸਨ।