ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 18, 2025 07:22 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ ਤੇ ਕਿਹਾ ਹੈ ਕਿ ਇਸ ਸੈਂਟਰ ਵਿਚ ਸ਼ਰਾਬ, ਮੀਟ, ਆਂਡਾ ਆਦਿ ਪਦਾਰਥ ਨਿੱਤ ਪਰੋਸੇ ਜਾਂਦੇ ਹਨ ਤੇ ਇਸ ਥਾਂ ’ਤੇ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਉਣ ਦੇ ਫੈਸਲੇ ਨਾਲ ਸਿੱਖ ਹਿਰਦੇ ਵਲੁੰਧਰੇ ਗਏ ਹਨ। ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇਕ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਵਿਚ ਹਰ ਕੋਈ ਜਾਣਦਾ ਹੈ ਕਿ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਭਰਾ ਸ਼ਰਾਬ ਦੇ ਕਾਰੋਬਾਰ ਵਿਚ ਲੱਗੇ ਹਨ। ਅਜਿਹੇ ਵਿਚ ਉਹਨਾਂ ਨੂੰ ਇੰਡੀਆ ਹੈਬੀਟੈਟ ਸੈਂਟਰ ਜਿਥੇ ਸ਼ਰਾਬ, ਮੀਟ, ਮੱਛੀ, ਮੁਰਗਾ, ਆਂਡੇ ਦਾ ਸੇਵਨ ਦਿਨ ਨਿੱਤ ਹੁੰਦਾ ਹੈ, ਵਿਚ ਇਹ ਸੈਮੀਨਾਰ ਕਰਵਾਉਣ ਵਿਚ ਕੋਈ ਹਰਜ਼ ਨਹੀਂ ਦਿਸਦਾ। ਉਹਨਾਂ ਕਿਹਾ ਕਿ ਦੂਜੇ ਪਾਸੇ 2015 ਦੀ ਬਰਗਾੜੀ ਬੇਅਦਬੀ ਘਟਨਾ ਜੋ ਕਿ ਪੰਜਾਬ ਵਿਚ ਪੰਥਕ ਸਰਕਾਰ ਹੁੰਦਿਆਂ ਵਾਪਰੀ, ਤੋਂ ਬਾਅਦ ਹੁਣ ਇਹ ਦੂਜੀ ਅਜਿਹੀ ਵੱਡੀ ਘਟਨਾ ਬਣ ਗਈ ਹੈ ਜਿਸ ਨਾਲ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਉਹ ਇਹ ਗੱਲ ਸਮਝਦੇ ਹਨ ਕਿ ਸਿਆਸੀ ਮਜਬੂਰੀਆਂ ਕਾਰਨ ਐਡਵੋਕੇਟ ਧਾਮੀ ਜ਼ਿਆਦਾ ਕੁਝ ਨਹੀਂ ਕਰ ਸਕਦੇ ਪਰ ਫਿਰ ਵੀ ਉਹਨਾਂ ਤਿੰਨ ਦਿਨ ਪਹਿਲਾਂ ਬੇਨਤੀ ਕੀਤੀ ਸੀ ਕਿ ਸੈਮੀਨਾਰ ਦੀ ਥਾਂ ਬਦਲੀ ਜਾਵੇ ਅਤੇ ਇਸ ਵਾਸਤੇ ਆਪਣੇ ਵਿਦਿਅਕ ਅਦਾਰਿਆਂ ਵਿਚ ਸਥਿਤ ਵੱਡੇ ਸੈਮੀਨਾਰ ਹਾਲ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ।
ਉਹਨਾਂ ਕਿਹਾ ਕਿ ਅਫਸੋਸ ਹੈ ਕਿ ਅੱਜ ਇਹ ਸੈਮੀਨਾਰ ਤੈਅ ਪ੍ਰੋਗਰਾਮ ਮੁਤਾਬਕ ਹੋਇਆ ਜਿਸ ਨਾਲ ਸਿੱਖ ਹਿਰਦਿਆਂ ਨੂੰ ਵੱਡੀ ਠੇਸ ਪਹੁੰਚੀ ਹੈ ਜੋ ਕਦੇ ਵੀ ਮੁਆਫ ਨਹੀਂ ਕੀਤੀ ਜਾ ਸਕਦੀ।

Have something to say? Post your comment

 
 
 

ਨੈਸ਼ਨਲ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਤੇ ਇੱਕਜੁੱਟਤਾ ਦੀ ਅਰਦਾਸ

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ 'ਤੇ ਲਗੇਗੀ ਪਾਬੰਦੀ

ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਲਿਆ ਗੋਦ

ਪ੍ਰਧਾਨ ਮੰਤਰੀ ਮੋਦੀ, ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸਾਇਕਲ ਯਾਤਰਾ 15 ਨਵੰਬਰ ਨੂੰ ਹੋਵੇਗੀ ਸ਼ੁਰੂ : ਜੀਕੇ

ਦਿੱਲੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਐਪ ਲਾਂਚ: ਬੀਬੀ ਰਣਜੀਤ ਕੌਰ