ਧਰਮ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਕੌਮੀ ਮਾਰਗ ਬਿਊਰੋ | October 19, 2025 06:13 PM

ਚੰਡੀਗੜ੍ਹ-ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ਮੰਤਰੀਆਂ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

Have something to say? Post your comment

 
 
 

ਧਰਮ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਵੱਡੇ ਮਹੱਤਵ ਵਾਲੀ- ਐਡਵੋਕੇਟ ਧਾਮੀ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ