BREAKING NEWS
ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾਧਰਮਵੀਰ ਗਾਂਧੀ ਦੇ ਬਿਆਨ 'ਤੇ ਕਾਂਗਰਸ ਦੀ ਚੁੱਪੀ ਦਰਸਾਉਂਦੀ ਹੈ ਕਿ ਉਹ ਪੰਜਾਬ ਨੂੰ ਧਾਰਮਿਕ ਲੀਹਾਂ 'ਤੇ ਵੰਡਣਾ ਚਾਹੁੰਦੀ ਹੈ: ਦੀਪਕ ਬਾਲੀਹਰਿਦੁਆਰ ਵਿੱਚ ਸੰਤਾਂ ਨੇ ਇੱਕ ਰਾਸ਼ਟਰ ਇੱਕ ਚੋਣ ਦਾ ਕੀਤਾ ਸਮਰਥਨ ਬੋਲੇ ਲੋਕਤੰਤਰ ਅਤੇ ਵਿਕਾਸ ਮਜਬੂਤ ਹੋਣਗੇਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਧਰਮ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਕੌਮੀ ਮਾਰਗ ਬਿਊਰੋ | October 19, 2025 06:13 PM

ਚੰਡੀਗੜ੍ਹ-ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ਮੰਤਰੀਆਂ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

Have something to say? Post your comment

 
 
 
 

ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ