ਨੈਸ਼ਨਲ

ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 19, 2025 09:53 PM

ਨਵੀਂ ਦਿੱਲੀ - ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਸਿੱਖ ਪੰਥ ਵਿਚ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦਿਵਾਲੀ ਦਾ ਸਿੱਖ ਕੌਮ ਲਈ ਇੱਕ ਵੱਖਰਾ ਮਹੱਤਵ ਹੈ, ਕਿਉਂਕਿ ਸਿੱਖ ਕੋਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵੱਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨਾਲ ਜੁੜਿਆ ਹੋਇਆ ਹੈ। ਪੰਜਵੇਂ ਪਾਤਿਸ਼ਾਹ ਸੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਅਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਉਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ, ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਮੁਗਲਾਂ ਦੇ ਜ਼ੁਲਮ ਨਾਲ ਨਜਿੱਠਣ ਲਈ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ 'ਮੀਰੀ' ਅਤੇ 'ਪੀਰੀ' ਨਾਂ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਉਨ੍ਹਾਂ ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ ਵਿੱਚ ਨਿਪੁੰਨ ਬਣਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਸਿੱਖ ਕੌਮ ਦੇ

ਫ਼ੈਸਲਿਆਂ ਲਈ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾਂ ਕੀਤੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ। ਇਸੇ ਤਰ੍ਹਾਂ ਜਹਾਂਗੀਰ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ से ਇਰਾਦਿਆਂ ਵਿੱਚ ਕੋਈ ਤਬਦੀਲੀ ਨਹੀਂ ਲਿਆ ਸਕੀ, ਆਖ਼ਰਕਾਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਆਪਣੇ ਇਕੱਲੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗਲ ਸਰਕਾਰ ਅੱਗੇ ਆਪਣੀ ਰਿਹਾਈ ਦੇ ਨਾਲ-ਨਾਲ 52 ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ 52 ਰਾਜਿਆਂ ਨੂੰ ਜੇਲ੍ਹ ਤੋਂ ਅਜ਼ਾਦ ਕਰਵਾਇਆ। ਕਿਲ੍ਹੇ ਤੋਂ ਰਿਹਾਅ ਹੁਣ ਤੋਂ ਬਾਅਦ ਜਦ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੇ ਆਗਮਨ ਦਾ ਜਸ਼ਨ ਮਨਾਉਣ ਲਈ ਹਰਿਮੰਦਰ ਸਾਹਿਬ 'ਦੀਪਮਾਲਾ' ਅਤੇ ਵਿਖੇ 'ਆਤਿਸ਼ਬਾਜ਼ੀ ਕੀਤੀ ਅਤੇ ਆਪਣੇ ਘਰਾਂ ਦੇ ਬਨੇਰਿਆ/ਕੰਧਾਂ 'ਤੇ ਦੀਪਮਾਲਾ ਵੀ ਜਗਾਈ। ਉਸ ਦਿਨ ਤੋਂ ਦਿਵਾਲੀ ਨਾਲ ਸਿੱਖ ਕੌਮ ਦਾ ਰਿਸ਼ਤਾ ਹੋਰ ਵੀ ਗੂੜ੍ਹਾ ਹੋ ਗਿਆ ਅਤੇ ਸਿੱਖਾਂ ਨੇ ਦਿਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵੱਜੋਂ ਮਨਾਉਣਾ ਸ਼ੁਰੂ ਕਰ ਦਿੱਤਾ। ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਣ ਵਾਲੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਅਤੇ ਇਸ ਮੌਕੇ 'ਆਤਿਸ਼ਬਾਜ਼ੀ' ਅਤੇ 'ਦੀਪਮਾਲਾ' ਦਾ ਨਜ਼ਾਰਾ ਵਿਲੱਖਣ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਅਲੋਕਿਕ ਨਜ਼ਾਰੇ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਨੂੰ ਸ਼ੀਸ਼ ਝੁਕਾਉਣ ਲਈ ਹੁੰਮ-ਹੁੰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ।

Have something to say? Post your comment

 
 
 

ਨੈਸ਼ਨਲ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਘਰੇ ਲਿਆ ਪੁੱਤਰ ਨੇ ਜਨਮ ਜੋੜੇ ਨੇ ਸ਼ੇਅਰ ਕੀਤੀ ਭਾਵਕ ਪੋਸਟ ਸੋਸ਼ਲ ਮੀਡੀਆ ਤੇ

ਕਰਨਾਟਕ ਸਰਕਾਰ ਵੱਲੋਂ ਸ਼ਤਾਬਦੀ ਮਾਰਚ ਦੀ ਇਜਾਜ਼ਤ ਦੇਣ ਤੋਂ ਇਨਕਾਰ - ਆਰਐਸਐਸ ਹਾਈ ਕੋਰਟ ਪਹੁੰਚਿਆ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਤੇ ਇੱਕਜੁੱਟਤਾ ਦੀ ਅਰਦਾਸ

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ 'ਤੇ ਲਗੇਗੀ ਪਾਬੰਦੀ

ਵਿਕਰਮਜੀਤ ਸਿੰਘ ਸਾਹਨੀ ਨੇ ਸਵਰਗੀ ਗਾਇਕ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਲਿਆ ਗੋਦ