ਪੰਜਾਬ

ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਲਿਆ ਸਤਿਗੁਰ ਦਾ ਆਸ਼ੀਰਵਾਦ

ਚਰਨਜੀਤ ਸਿੰਘ/ .ਏਜੰਸੀ | October 20, 2025 07:00 PM

ਚੰਡੀਗੜ੍ਹ- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਤਿਉਹਾਰ ਨੂੰ ਲੈ ਕੇ ਸੰਗਤਾਂ ਸਵੇਰ ਤੋਂ ਹੀ ਗੁਰੂ ਘਰ ਦੇ ਦਰਸ਼ਨ ਕਰਨ ਲਈ ਕਾਫੀ ਤਾਦਾਦ ਵਿੱਚ ਆਈਆਂ । ਉਹਨਾਂ ਨੇ ਨਾਮ ਬਾਣੀ ਦਾ ਰਸ ਲਿਆ ਅਤੇ ਗੁਰੂ ਸਾਹਿਬ ਤੋਂ ਇਸ ਪਾਵਨ ਦਿਵਸ ਉੱਤੇ ਅਸ਼ੀਰਵਾਦ ਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਚੱਜੇ ਪ੍ਰਬੰਧ ਨਾਲ ਗੁਰਦੁਆਰਾ ਸਾਹਿਬ ਨੂੰ ਬੜੀ ਅੱਛੀ ਤਰ੍ਹਾਂ ਸਜਾਇਆ ਹੋਇਆ ਸੀ।

ਤਿਉਹਾਰ ਦੀ ਮਿਤੀ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਸਰਕਾਰ ਦੇ ਅਧਿਕਾਰਤ ਕੈਲੰਡਰ ਨੇ 20 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਘੋਸ਼ਿਤ ਕੀਤੀ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਧਾਰਮਿਕ ਸੰਗਠਨ 21 ਅਕਤੂਬਰ ਨੂੰ ਇਹ ਤਿਉਹਾਰ ਮਨਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਬੰਦੀ ਛੋੜ ਦਿਵਸ 'ਤੇ ਦਿਲੋਂ ਵਧਾਈਆਂ ਦਿੱਤੀਆਂ।ਸਿੱਖ ਇਤਿਹਾਸ ਮੁਤਾਬਕ ਅੱਜ ਦੇ ਦਿਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਛੇਵੇਂ ਸਤਿਗੁਰੂ ਅੱਜ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋ ਕੇ ਆਏ ਸਨ । ਉਹਨਾਂ ਨੇ ਆਪਣੇ ਨਾਲ 52 ਹਿੰਦੂ ਰਾਜੇ ਵੀ ਛੁਡਵਾਏ ਸਨ ਜੋ ਕਿ ਮੁਗਲਾਂ ਦੀ ਜੇਲ ਵਿੱਚ ਕਈ ਚਿਰਾਂ ਤੋਂ ਬੰਦ ਸਨ। 1619 ਵਿੱਚ ਜੇਲ ਰਿਹਾਈ ਤੋਂ ਬਾਅਦ ਸਤਿਗੁਰੂ ਹਿੰਦੂ ਰਾਜਿਆਂ ਦੇ ਨਾਲ ਅੱਜ ਦੇ ਦਿਨ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਪਹੁੰਚੇ । ਉਹਨਾਂ ਦੀ ਇਸ ਰਿਹਾਈ ਦੀ ਖੁਸ਼ੀ ਵਿੱਚ ਵੱਡੇ ਪੱਧਰ ਤੇ ਸੰਗਤਾਂ ਨੇ ਦੀਪਮਾਲਾ ਕੀਤੀ ਅਤੇ ਖੁਸ਼ੀਆਂ ਮਨਾਈਆਂ ਇਸੇ ਕਰਕੇ ਉਦੋਂ ਤੋਂ ਲੈ ਕੇ ਹੁਣ ਤੱਕ ਬੰਦੀ ਛੋੜ ਦਿਵਸ ਸ੍ਰੀ ਦਰਬਾਰ ਸਾਹਿਬ ਗੋਲਡਨ ਟੈਂਪਲ ਕੰਪਲੈਕਸ ਵਿੱਚ ਮਨਾਇਆ ਜਾਂਦਾ ਹੈ।

ਪੰਜਾਬ ਦੇ ਹੋਰ ਹਿੱਸਿਆਂ ਵਿੱਚ, ਗੁਰਦੁਆਰੇ ਅਤੇ ਬਾਜ਼ਾਰ ਤਿਉਹਾਰ ਦੀ ਭਾਵਨਾ ਨਾਲ ਭਰੇ ਹੋਏ ਸਨ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਹੋਰ ਸ਼ਹਿਰਾਂ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸੈਂਕੜੇ ਲੋਕ ਇਕੱਠੇ ਹੋਏ।

ਚੰਡੀਗੜ੍ਹ ਅਤੇ ਹਰਿਆਣਾ ਦੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਵੀ ਦੀਵਾਲੀ ਦੇ ਤਿਉਹਾਰ ਲਈ ਉਤਸ਼ਾਹ ਦੇਖਿਆ ਗਿਆ।

ਇੱਕ ਸੰਦੇਸ਼ ਵਿੱਚ, ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਝੂਠ ਉੱਤੇ ਸੱਚ, ਅਧਰਮ ਉੱਤੇ ਧਾਰਮਿਕਤਾ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਇਹ ਭਾਰਤ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਦਰਸਾਉਂਦੀ ਹੈ, ਚੰਗਿਆਈ ਅਤੇ ਸਦਭਾਵਨਾ ਦੇ ਵਿਸ਼ਵਵਿਆਪੀ ਮੁੱਲਾਂ ਦਾ ਜਸ਼ਨ ਮਨਾਉਂਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ, ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਅਤੇ ਜ਼ੋਰ ਦਿੱਤਾ ਕਿ ਵਾਤਾਵਰਣ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ। ਪ੍ਰਦੂਸ਼ਣ ਇੱਕ ਗੰਭੀਰ ਚਿੰਤਾ ਹੈ ਜੋ ਹਰ ਕਿਸੇ ਨੂੰ ਪ੍ਰਭਾਵਿਤ ਕਰਦੀ ਹੈ, ਅਤੇ ਉਨ੍ਹਾਂ ਨੇ ਨਾਗਰਿਕਾਂ ਨੂੰ ਤਿਉਹਾਰ ਦੌਰਾਨ ਪਟਾਕਿਆਂ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰਨ ਅਤੇ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ।

Have something to say? Post your comment

 
 
 

ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ 'ਆਪ' ਆਗੂਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਖੁਸ਼ਹਾਲ ਜੀਵਨ ਦੀ ਕੀਤੀ ਕਾਮਨਾ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੋਧਪੁਰ ਤੋਂ ਅਗਲੇ ਪੜਾਅ ਜੈਪੁਰ ਰਾਜਿਸਥਾਨ ਲਈ ਰਵਾਨਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ

ਅਭਿਨੇਤਰੀ ਪਰਿਣੀਤੀ ਚੋਪੜਾ ਪਤੀ ਰਾਘਵ ਚੱਢਾ ਨਾਲ ਹਸਪਤਾਲ ਗਏ,ਜਲਦੀ ਆ ਸਕਦੀ ਹੈ ਖੁਸ਼ਖਬਰੀ

ਪੀਸੀਐਸ ਅਫਸਰ ਐਸੋਸੀਏਸ਼ਨ ਮਿਸ਼ਨ ਚੜ੍ਹਦੀ ਕਲਾ ਵਿੱਚ 2.51 ਲੱਖ ਰੁਪਏ ਦਾ ਪਾਵੇਗੀ ਯੋਗਦਾਨ

ਪੰਥਕ ਧਿਰਾਂ ਦੇ ਕਾਫਲੇ ਨਾਲ ਪਹੁੰਚੇ ਮਨਦੀਪ ਸਿੰਘ ਵੱਲੋਂ ਤਰਨਤਾਰਨ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ