ਨੈਸ਼ਨਲ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜੇ ਦੀ ਯਾਤਰਾ ਕਲ ਨੂੰ: ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | October 21, 2025 07:10 PM

ਨਵੀਂ ਦਿੱਲੀ - ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜੇ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ(ਬਿਹਾਰ )ਵਿਖੇ ਸੁਸ਼ੋਭਿਤ ਕਰਨ ਲਈ ਇਤਿਹਾਸਕ ਯਾਤਰਾ ਆਯੋਜਿਤ ਕੀਤੀ ਜਾ ਰਹੀ ਹੈ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਇਤਿਹਾਸਕ ਯਾਤਰਾ ਦੇ ਮੌਕੇ ਤੇ ਦਿਨ ਬੁੱਧਵਾਰ, 22 ਅਕਤੂਬਰ 2025, ਨੂੰ ਗੁਰਦੁਆਰਾ ਮੋਦੀ ਬਾਗ ਸਾਹਿਬ, ਨਵੀਂ ਦਿੱਲੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਗੁਰਮਤਿ ਸਮਾਗਮ ਸ਼ਾਮ 6 ਵਜੇ ਤੋਂ ਰਾਤ 10:30 ਵਜੇ ਤੱਕ ਚੱਲੇਗਾ, ਇਸ ਮੌਕੇ ਤੇ ਇਤਿਹਾਸਕ ਜੋੜੇ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਸੁਸ਼ੋਭਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਚਰਨ ਸੁਹਾਵੇ ਗੁਰੂ ਚਰਨ ਯਾਤਰਾ, ਜੋ ਸੰਗਤਾਂ ਨੂੰ ਸ਼ਾਮਿਲ ਹੋਣ ਦਾ ਪਵਿੱਤਰ ਮੌਕਾ ਦੇਵੇਗੀ, ਜੋ ਕਿ ਦਿਨ ਵੀਰਵਾਰ, 23 ਅਕਤੂਬਰ 2025, ਸਵੇਰੇ 10 ਵਜੇ ਗੁਰਦੁਆਰਾ ਮੋਦੀ ਬਾਗ ਸਾਹਿਬ, ਨਵੀਂ ਦਿੱਲੀ ਤੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲ ਰਵਾਨਾ ਹੋਵੇਗੀ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਪਵਿੱਤਰ ਸਮਾਗਮ ਵਿੱਚ ਪੂਰੀ ਹਾਜ਼ਰੀ ਭਰਕੇ ਗੁਰੂ ਮਹਾਰਾਜ ਦੀਆਂ ਅਸੀਮ ਖੁਸ਼ੀਆਂ ਪ੍ਰਾਪਤ ਕਰਨ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ 22 ਅਕਤੂਬਰ ਨੂੰ ‘ਚੜਦੀ ਕਲਾ ਟਾਈਮ ਟੀਵੀ’ ਤੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਇਤਿਹਾਸ, ਧਰਮ ਅਤੇ ਸੰਗਤ ਦੀ ਭਗਤੀ-ਭਾਵਨਾਵਾਂ ਦਾ ਅਨਮੋਲ ਅਨੁਭਵ ਹੈ, ਜੋ ਹਰ ਸੰਗਤ ਦੇ ਮਨ, ਆਤਮਾ ਅਤੇ ਵਿਸ਼ਵਾਸ ਨੂੰ ਪ੍ਰਗਟ ਕਰੇਗੀ।

Have something to say? Post your comment

 
 
 

ਨੈਸ਼ਨਲ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਕੀਰਤਨ ਦਰਬਾਰ: ਪਰਮਜੀਤ ਸਿੰਘ ਵੀਰਜੀ

ਯੂਕੇ ਵਿਚ ਹੋਏ ਸਿੱਖ ਬੀਬੀ ਨਾਲ ਜਬਰਜਿਨਾਹ ਦੇ ਇੰਨਸਾਫ ਲਈ ਪੁਲਿਸ ਅਤੇ ਸਿਆਸਤਦਾਨਾਂ ਵਿੱਚ ਸਿੱਖ ਭਾਈਚਾਰੇ ਦਾ ਵਿਸ਼ਵਾਸ ਘਟਿਆ: ਇੰਦਰਜੀਤ ਕੌਰ

ਰੂਸ-ਭਾਰਤ ਤੇਲ ਵਪਾਰ ਨੂੰ ਲੈ ਕੇ ਟਰੰਪ ਦੀਆਂ ਧਮਕੀਆਂ ਜਾਰੀ, ਫਿਰ ਨਵੇਂ ਟੈਰਿਫ ਦੀ ਚੇਤਾਵਨੀ

ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਘਰੇ ਲਿਆ ਪੁੱਤਰ ਨੇ ਜਨਮ ਜੋੜੇ ਨੇ ਸ਼ੇਅਰ ਕੀਤੀ ਭਾਵਕ ਪੋਸਟ ਸੋਸ਼ਲ ਮੀਡੀਆ ਤੇ

ਕਰਨਾਟਕ ਸਰਕਾਰ ਵੱਲੋਂ ਸ਼ਤਾਬਦੀ ਮਾਰਚ ਦੀ ਇਜਾਜ਼ਤ ਦੇਣ ਤੋਂ ਇਨਕਾਰ - ਆਰਐਸਐਸ ਹਾਈ ਕੋਰਟ ਪਹੁੰਚਿਆ

ਦਿੱਲੀ ਦੀ ਸੰਗਤ ਨੇ ਗਰਮਜੋਸ਼ੀ ਨਾਲ ਕੀਤਾ ਸ਼ਹੀਦੀ ਜਾਗਰਤੀ ਯਾਤਰਾ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ

ਅਮਰੀਕਾ ਦੀ ਕਾਂਗਰਸ ਹਾਊਸ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਗਈ ਮਾਨਤਾ

ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦੀ ਅਪੀਲ