ਪੰਜਾਬ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 21, 2025 09:07 PM

ਅੰਮ੍ਰਿਤਸਰ-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ.ਐਸ.ਆਈ. ਕਾਰਕੁੰਨ, ਜਿਸਨੇ ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਭੇਜੀ ਸੀ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਮੌਜੂਦਾ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ “ਆਰਪੀਜੀ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ, " ।

ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਖਤਾ ਇਤਲਾਹ ਮਿਲੀ ਸੀ ਕਿ ਦੋਵੇਂ ਸ਼ੱਕੀ ਵਿਅਕਤੀਆਂ— ਮਹਿਕਦੀਪ ਅਤੇ ਆਦਿੱਤਿਆ— ਨੇ ਹਰਪ੍ਰੀਤ ਉਰਫ਼ ਵਿੱਕੀ ਦੇ ਨਿਰਦੇਸ਼ਾਂ `ਤੇ, ਆਰਪੀਜੀ-22 ਨੈਟੋ ਐਂਟੀ-ਟੈਂਕ ਰਾਕੇਟ ਲਾਂਚਰ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ `ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਉਹ ਖੇਪ ਪਹੁੰਚਾਉਣ ਜਾ ਰਹੇ ਸਨ।

ਐਸਐਸਪੀ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਇਹ ਖੇਪ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਹੋਰ ਪੁੱਛਗਿੱਛ ਲਈ ਫਿਰੋਜ਼ਪੁਰ ਜੇਲ੍ਹ ਤੋਂ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ ਨੂੰ ਵੀ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ।

ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 113 ਤਹਿਤ ਐਫਆਈਆਰ ਨੰਬਰ 331 ਮਿਤੀ 21/10/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ - ਅਸ਼ਵਨੀ ਸ਼ਰਮਾ

ਬੰਦੀ ਛੋੜ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤਾ ਗਿਆ ਸਨਮਾਨਿਤ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਟ ਮੰਤਰੀ ਰਜੀਆ ਸੁਲਤਾਨਾ ਵਿਰੁੱਧ ਉਹਨਾਂ ਦੇ ਪੁੱਤਰ ਦੇ ਕਤਲ ਦਾ ਮਾਮਲਾ ਦਰਜ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਪੁਰ ਤੋਂ ਅਗਲੇ ਪੜਾਅ ਅਲਵਰ ਰਾਜਿਸਥਾਨ ਲਈ ਰਵਾਨਾ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ 'ਆਪ' ਆਗੂਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਖੁਸ਼ਹਾਲ ਜੀਵਨ ਦੀ ਕੀਤੀ ਕਾਮਨਾ

ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਲਿਆ ਸਤਿਗੁਰ ਦਾ ਆਸ਼ੀਰਵਾਦ