ਪੰਜਾਬ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ - ਅਸ਼ਵਨੀ ਸ਼ਰਮਾ

ਕੌਮੀ ਮਾਰਗ ਬਿਊਰੋ | October 21, 2025 08:49 PM

ਚੰਡੀਗੜ੍ਹ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ 'ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਯੋਗੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ, ਖੇਤ ਪਾਣੀ 'ਚ ਡੁੱਬ ਗਏ ਤੇ ਕਿਸਾਨਾਂ ਕੋਲ ਬੀਜ ਤੱਕ ਨਹੀਂ ਬਚੇ, ਤਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦੀ ਚਿੰਤਾ ਕਰਦਿਆਂ ਇਕ ਸੰਵੇਦਨਸ਼ੀਲ ਪਹਿਲ ਕੀਤੀ ਹੈ।

ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਭਾਵਨਾਵਾਂ ਦੇ ਤਹਿਤ ਯੂ.ਪੀ. ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 1000 ਕੁਇੰਟਲ ਉੱਚ ਗੁਣਵੱਤਾ ਵਾਲਾ ਗਹੂੰ ਬੀਜ ਭੇਜਣ ਦਾ ਫੈਸਲਾ ਕੀਤਾ। ਇਹ ਬੀਜ ਮੁਫ਼ਤ ਵੰਡੇ ਜਾਣਗੇ, ਜਿਸ ਨਾਲ ਪੰਜਾਬ ਦੇ ਕਈ ਜ਼ਿਲਿਆਂ ਦੇ ਪ੍ਰਭਾਵਿਤ ਕਿਸਾਨ ਦੁਬਾਰਾ ਖੇਤੀ ਦੀ ਸ਼ੁਰੂਆਤ ਕਰ ਸਕਣਗੇ ਅਤੇ ਆਪਣੀ ਰੋਜ਼ੀ-ਰੋਟੀ ਮੁੜ ਸਥਾਪਿਤ ਕਰ ਸਕਣਗੇ।

ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਭੇਜਿਆ ਗਿਆ 1000 ਕਿਨ੍ਵਿੰਟਲ ਗਹੂੰ ਬੀਜ "ਬੀਬੀ-327" ਕਿਸਮ ਦਾ ਹੈ। ਇਹ ਰੋਗ-ਰੋਧੀ, ਬਾਇਓ-ਫੋਰਟੀਫਾਈਡ ਅਤੇ ਪੋਸ਼ਣਯੁਕਤ ਕਿਸਮ ਹੈ, ਜੋ ਸਿਰਫ਼ 155 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਲਗਭਗ 80 ਕਿਨ੍ਵਿੰਟਲ ਪ੍ਰਤੀ ਹੈਕਟਰ ਤੱਕ ਦੀ ਉਪਜ ਦੇਣ ਦੇ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੀਜ ਪੰਜਾਬ ਦੇ ਕਿਸਾਨਾਂ ਲਈ ਲਾਭਕਾਰੀ ਸਾਬਤ ਹੋਏਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦਿੱਲੀ ਵਿੱਚ ਹੋਏ ਇਕ ਸਮਾਰੋਹ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਏ ਨੁਕਸਾਨ ਅਤੇ ਬੀਜ ਦੀ ਘਾਟ ਬਾਰੇ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਇਹ ਤੁਰੰਤ ਫੈਸਲਾ ਲਿਆ। ਇਹ ਕਦਮ ਨਾ ਸਿਰਫ਼ ਕਿਸਾਨਾਂ ਲਈ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਦੂਰਦਰਸ਼ਤਾ ਨੂੰ ਦਰਸਾਉਂਦਾ ਹੈ, ਸਗੋਂ ਰਾਜਾਂ ਦੇ ਵਿਚਕਾਰ ਮਨੁੱਖਤਾ ਅਤੇ ਸਹਿਯੋਗ ਦੀ ਸ਼ਾਨਦਾਰ ਮਿਸਾਲ ਵੀ ਪੇਸ਼ ਕਰਦਾ ਹੈ, ਜਿੱਥੇ ਸਰਹੱਦਾਂ ਤੋਂ ਪਰੇ ਜਾ ਕੇ ਕਿਸਾਨਾਂ ਦੇ ਦਰਦ ਨੂੰ ਸਾਂਝਾ ਕੀਤਾ ਗਿਆ।

ਅਸ਼ਵਿਨੀ ਸ਼ਰਮਾ ਦਾ ਕਹਿਣਾ ਸੀ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇਹ ਬੀਜ ਭੇਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕਰਨ ਦੇ ਵਾਅਦੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਸਪਸ਼ਟ ਕਰਦਾ ਹੈ ਕਿ ਭਾਜਪਾ ਪੰਜਾਬ ਦੇ ਹਰ ਆਫ਼ਤ ਪੀੜਤ ਨਾਗਰਿਕ ਦੇ ਨਾਲ ਖੜੀ ਹੈ, ਚਾਹੇ ਉਹ ਰਾਹਤ ਸਮੱਗਰੀ ਹੋਵੇ, ਆਰਥਿਕ ਸਹਿਯੋਗ ਹੋਵੇ ਜਾਂ ਪੁਨਰਵਾਸ ਦੀ ਕੋਸ਼ਿਸ਼। ਉਨ੍ਹਾਂ ਕਿਹਾ ਕਿ ਅਸੀਂ ਸਭ ਮਿਲ ਕੇ ਕਿਸਾਨਾਂ ਨੂੰ ਸਸ਼ਕਤ, ਆਤਮਨਿਰਭਰ ਅਤੇ ਖੁਸ਼ਹਾਲ ਬਣਾਵਾਂਗੇ।

Have something to say? Post your comment

 
 
 

ਪੰਜਾਬ

ਬੰਦੀ ਛੋੜ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤਾ ਗਿਆ ਸਨਮਾਨਿਤ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਟ ਮੰਤਰੀ ਰਜੀਆ ਸੁਲਤਾਨਾ ਵਿਰੁੱਧ ਉਹਨਾਂ ਦੇ ਪੁੱਤਰ ਦੇ ਕਤਲ ਦਾ ਮਾਮਲਾ ਦਰਜ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਪੁਰ ਤੋਂ ਅਗਲੇ ਪੜਾਅ ਅਲਵਰ ਰਾਜਿਸਥਾਨ ਲਈ ਰਵਾਨਾ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ 'ਆਪ' ਆਗੂਆਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਖੁਸ਼ਹਾਲ ਜੀਵਨ ਦੀ ਕੀਤੀ ਕਾਮਨਾ

ਬੰਦੀ ਛੋੜ ਦਿਵਸ ਅਤੇ ਦਿਵਾਲੀ ਦੇ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਲਿਆ ਸਤਿਗੁਰ ਦਾ ਆਸ਼ੀਰਵਾਦ