ਪੰਜਾਬ

ਝੋਨਾ ਖਰੀਦ ਸੀਜ਼ਨ 2025- ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ

ਕੌਮੀ ਮਾਰਗ ਬਿਊਰੋ | October 22, 2025 07:40 PM

ਚੰਡੀਗੜ੍ਹ-ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4, 32, 458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ 'ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਹੈ।

ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5604976.76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਤਰਾਂ ਇਹ ਅੰਕੜਾ 95 ਫੀਸਦ ਬਣਦਾ ਹੈ। ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 71 ਪ੍ਰਤੀਸ਼ਤ ਹੈ।

Have something to say? Post your comment

 
 
 

ਪੰਜਾਬ

ਸਾਂਬਾ ਦੇ ਕੌਲਪੁਰ ਵਿਖੇ ਬੇਅਦਬੀ ਦੇ ਪਸ਼ਚਾਤਾਪ ਲਈ 26 ਅਕਤੂਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ- ਜਥੇਦਾਰ ਗੜਗੱਜ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹੜ੍ਹਾਂ ਨਾਲ ਬੁਰੀ ਤਰ੍ਹਾਂ ਨਾਲ ਝੰਬੇ ਗਏ ਸਰਹੱਦੀ ਪਿੰਡ ਦਰਿਆ ਮੂਸਾ ਦੇ ਲੋਕਾਂ ਲਈ ਸੇਵਾ ਪੰਥੀ ਬਾਬੇ ਆਸ ਦੀ ਕਿਰਨ ਬਣ ਕੇ ਆਏ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ - ਅਸ਼ਵਨੀ ਸ਼ਰਮਾ