ਪੰਜਾਬ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਕੌਮੀ ਮਾਰਗ ਬਿਊਰੋ | October 22, 2025 09:48 PM

ਚੰਡੀਗੜ੍ਹ-ਸੂਬੇ ਵਿੱਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿੱਚ ਪਰਾਲੀ ਸਾੜਣ ਦੇ ਮਾਮਲਿਆਂ ਵਿੱਚ ਲਗਭਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ।

ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ ਤੱਕ ਦੇ ਪੰਜਾਬ ਵਿੱਚ ਸਾਲ 2025 ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਸਾਲ 2024 ਅਤੇ 2023 ਵਿੱਚ ਕ੍ਰਮਵਾਰ ਅਜਿਹੇ 1, 510 ਅਤੇ 1, 764 ਮਾਮਲੇ ਸਾਹਮਣੇ ਆਏ ਸਨ, ਜੋ ਕਿ ਇਸ ਤਰ੍ਹਾਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੈਰਾਨੀਜਨਕ ਕਮੀ ਨੂੰ ਦਰਸਾਉਂਦੇ ਹਨ।

ਜਿ਼ਕਰਯੋਗ ਹੈ ਕਿ, ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਸਬੰਧੀ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਲਿਆਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰ ਰਹੇ ਹਨ।

ਡੀਜੀਪੀ ਪੰਜਾਬ ਨੇ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਧਿਕਾਰੀਆਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਧਿਕਾਰੀਆਂ (ਐਸਐਚਓ) ਨਾਲ ਮੀਟਿੰਗਾਂ ਵੀ ਕਰ ਰਹੇ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਨਾਲ ਪੁਲਿਸ ਟੀਮਾਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ `ਤੇ ਅਣਥੱਕ ਯਤਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਡੀਸੀ/ਐਸਐਸਪੀਜ਼ ਅਤੇ ਐਸਡੀਐਮ/ਡੀਐਸਪੀ ਉਨ੍ਹਾਂ ਪਿੰਡਾਂ ਵਿੱਚ ਸਾਂਝੇ ਦੌਰੇ ਕਰ ਰਹੇ ਹਨ, ਜਿਨ੍ਹਾਂ ਨੂੰ ਪਰਾਲੀ ਸਾੜਨ ਦੇ ਹੌਟਸਪੌਟ ਵਜੋਂ ਪਛਾਣਿਆ ਗਿਆ ਹੈ ਅਤੇ ਜਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ `ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨਤਕ ਜਾਗਰੂਕਤਾ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਪਿਛਲੇ ਕੁਝ ਦਿਨਾਂ ਵਿੱਚ ਡਿਪਟੀ ਕਮਿਸ਼ਨਰਾਂ/ਐਸਐਸਪੀਜ਼ ਦੁਆਰਾ 251 ਸਾਂਝੇ ਦੌਰੇ ਕੀਤੇ ਗਏ ਅਤੇ ਐਸਡੀਐਮ/ਡੀਐਸਪੀਜ਼ ਦੁਆਰਾ 790 ਸਾਂਝੇ ਦੌਰੇ ਕੀਤੇ ਗਏ, ਜਿਸ ਦੌਰਾਨ ਉਨ੍ਹਾਂ ਨੇ 2381 ਜਨਤਕ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਦਕਿ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਵੀ 1769 ਮੀਟਿੰਗਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਪੁਲਿਸ ਸਟੇਸ਼ਨ ਪੱਧਰ `ਤੇ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਚੌਕਸੀ ਵੀ ਰੱਖ ਰਹੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ, ਰਾਜ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਐਸਆਰਸੀ) ਵੱਲੋਂ 415 ਖੇਤਾਂ ਵਿੱਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ ਅਤੇ ਸਾਂਝੀਆਂ ਟੀਮਾਂ ਨੂੰ ਮੌਕੇ `ਤੇ ਨਿਰੀਖਣ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 172 ਮਾਮਲਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 189 ਮਾਮਲਿਆਂ ਵਿੱਚ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 165 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

ਵਿਸ਼ੇਸ਼ ਡੀਜੀਪੀ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ ਵਾਤਾਵਰਣ ਖਰਾਬ ਹੋਵੇਗਾ ਸਗੋਂ ਬੱਚਿਆਂ ਦੀ ਸਿਹਤ `ਤੇ ਵੀ ਮਾੜਾ ਅਸਰ ਪਵੇਗਾ।

Have something to say? Post your comment

 
 
 

ਪੰਜਾਬ

ਸਾਂਬਾ ਦੇ ਕੌਲਪੁਰ ਵਿਖੇ ਬੇਅਦਬੀ ਦੇ ਪਸ਼ਚਾਤਾਪ ਲਈ 26 ਅਕਤੂਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ- ਜਥੇਦਾਰ ਗੜਗੱਜ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਝੋਨਾ ਖਰੀਦ ਸੀਜ਼ਨ 2025- ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹੜ੍ਹਾਂ ਨਾਲ ਬੁਰੀ ਤਰ੍ਹਾਂ ਨਾਲ ਝੰਬੇ ਗਏ ਸਰਹੱਦੀ ਪਿੰਡ ਦਰਿਆ ਮੂਸਾ ਦੇ ਲੋਕਾਂ ਲਈ ਸੇਵਾ ਪੰਥੀ ਬਾਬੇ ਆਸ ਦੀ ਕਿਰਨ ਬਣ ਕੇ ਆਏ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ - ਅਸ਼ਵਨੀ ਸ਼ਰਮਾ