ਪੰਜਾਬ

ਸਾਂਬਾ ਦੇ ਕੌਲਪੁਰ ਵਿਖੇ ਬੇਅਦਬੀ ਦੇ ਪਸ਼ਚਾਤਾਪ ਲਈ 26 ਅਕਤੂਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ- ਜਥੇਦਾਰ ਗੜਗੱਜ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 22, 2025 09:54 PM


ਸ੍ਰੀ ਅੰਮ੍ਰਿਤਸਰ-ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬੀਤੇ ਦਿਨੀਂ ਕੀਤੀ ਗਈ ਬੇਅਦਬੀ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਦੇ ਪਸ਼ਚਾਤਾਪ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਿਤੀ 26 ਤੋਂ 28 ਅਕਤੂਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਸਮਾਗਮ ਕਰਵਾਉਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੌਲਪੁਰ ਪਿੰਡ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਸਿੱਖ, ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਨਾਲ ਅਗਾਂਹ ਵਾਸਤੇ ਰੋਜ਼ਾਨਾ ਸੰਗਤ ਕਰ ਸਕਣਗੇ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸਖਵਰਸ਼ ਸਿੰਘ ਪੰਨੂ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ ਅਧਾਰਤ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਗੁਰੂ ਘਰ ਵਿਖੇ ਪ੍ਰਬੰਧ ਪੁਖਤਾ ਤੇ ਸੁਚੱਜੇ ਕਰਵਾ ਕੇ ਆਪਣੀ ਪੜਤਾਲੀਆ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨ ਸਿੰਘ ਸਾਹਿਬ ਨੂੰ ਸੌਂਪ ਦਿੱਤੀ ਹੈ।
ਸ. ਬਗੀਚਾ ਸਿੰਘ ਨੇ ਕਿਹਾ ਕਿ ਪੁੱਜੀ ਰਿਪੋਰਟ ਦੇ ਅਧਾਰ ਉੱਤੇ ਜਥੇਦਾਰ ਗੜਗੱਜ ਨੇ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਕਰਵਾਉਣ ਦੇ ਆਦੇਸ਼ ਕੀਤਾ ਹੈ, ਜਿਸ ਅਨੁਸਾਰ ਮਿਤੀ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 28 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੌਲਪੁਰ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਬਣਾਈ ਗਈ ਕਮੇਟੀ ਅਤੇ ਸਥਾਨਕ ਸੰਗਤ ਦੀਆਂ ਸਿਫ਼ਾਰਸ਼ਾਂ ਤੇ ਭਾਵਨਾਵਾਂ ਅਨੁਸਾਰ ਅੰਮ੍ਰਿਤਧਾਰੀ ਸਿੱਖਾਂ ਦੀ 31-ਮੈਂਬਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਤੈਅ ਕਰ ਦਿੱਤੀ ਗਈ ਹੈ ਜੋ ਗੁਰੂ ਸਾਹਿਬ ਜੀ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਸ਼ਰਧਾ ਭਾਵਨਾ ਨਾਲ ਸੇਵਾ ਕਰੇਗੀ।

Have something to say? Post your comment

 
 
 

ਪੰਜਾਬ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

25 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ, ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਝੋਨਾ ਖਰੀਦ ਸੀਜ਼ਨ 2025- ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹੜ੍ਹਾਂ ਨਾਲ ਬੁਰੀ ਤਰ੍ਹਾਂ ਨਾਲ ਝੰਬੇ ਗਏ ਸਰਹੱਦੀ ਪਿੰਡ ਦਰਿਆ ਮੂਸਾ ਦੇ ਲੋਕਾਂ ਲਈ ਸੇਵਾ ਪੰਥੀ ਬਾਬੇ ਆਸ ਦੀ ਕਿਰਨ ਬਣ ਕੇ ਆਏ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਬੀਜ ਭੇਜਣ ਲਈ ਯੋਗੀ ਆਦਿੱਤਿਆਨਾਥ ਦਾ ਧੰਨਵਾਦ - ਅਸ਼ਵਨੀ ਸ਼ਰਮਾ