ਨੈਸ਼ਨਲ

ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 23, 2025 07:06 PM

ਦਿੱਲੀ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਹਰਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਜਤਿੰਦਰ ਸਿੰਘ ਸਾਹਨੀ, ਸ. ਸਤਨਾਮ ਸਿੰਘ ਖਾਲਸਾ, ਸ. ਗੁਲਸ਼ਨਬੀਰ ਸਿੰਘ ਪ੍ਰਧਾਨ, ਐਸ ਸੀ ਬਿੰਦਰਾ, ਸ. ਹਰਜੀਤ ਸਿੰਘ, ਸ. ਪਰਮਜੀਤ ਸਿੰਘ, ਸ. ਸਤਬੀਰ ਸਿੰਘ ਠਕੁਰਾਲ, ਸ. ਕਵਲਨੈਨ ਸਿੰਘ ਅਨੰਦ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਵੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਸ. ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਲਈ ਰਵਾਨਾ

ਹਵਾਈ ਸੈਨਾ ਮੁਖੀ ਏਪੀ ਸਿੰਘ ਨੇ ਪਰਿਵਾਰ ਸਮੇਤ 'ਜੋੜੇ ਸਾਹਿਬ' ਦੇ ਕੀਤੇ ਦਰਸ਼ਨ

ਜਥੇਦਾਰ ਗੜਗੱਜ ਪਾਸੋਂ ਬੰਦੀਛੋੜ ਦਿਵਸ ਮੌਕੇ ਨਿਹੰਗ ਸਿੰਘਾਂ ਵੱਲੋਂ ਸਨਮਾਨ ਨਾ ਲੈਣਾ ਸਮੇਂ ਮੁਤਾਬਕ ਸਹੀ ਫ਼ੈਸਲਾ-ਪੁਰੇਵਾਲ

ਦਲ ਖਾਲਸਾ ਆਗੂ ਦੇ ਪਿਤਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਪੰਥਕ ਜਥੇਬੰਦੀਆਂ ਨੇ

ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੰਦੀ ਸਿੰਘਾਂ ਨੂੰ ਕਰੇ ਰਿਹਾਅ: ਬੀਬੀ ਰਣਜੀਤ ਕੌਰ

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ, ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਣ ਦੀ ਕੀਤੀ ਮੰਗ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜੇ ਦੀ ਯਾਤਰਾ ਕਲ ਨੂੰ: ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਕੀਰਤਨ ਦਰਬਾਰ: ਪਰਮਜੀਤ ਸਿੰਘ ਵੀਰਜੀ

ਯੂਕੇ ਵਿਚ ਹੋਏ ਸਿੱਖ ਬੀਬੀ ਨਾਲ ਜਬਰਜਿਨਾਹ ਦੇ ਇੰਨਸਾਫ ਲਈ ਪੁਲਿਸ ਅਤੇ ਸਿਆਸਤਦਾਨਾਂ ਵਿੱਚ ਸਿੱਖ ਭਾਈਚਾਰੇ ਦਾ ਵਿਸ਼ਵਾਸ ਘਟਿਆ: ਇੰਦਰਜੀਤ ਕੌਰ

ਰੂਸ-ਭਾਰਤ ਤੇਲ ਵਪਾਰ ਨੂੰ ਲੈ ਕੇ ਟਰੰਪ ਦੀਆਂ ਧਮਕੀਆਂ ਜਾਰੀ, ਫਿਰ ਨਵੇਂ ਟੈਰਿਫ ਦੀ ਚੇਤਾਵਨੀ