ਪੰਜਾਬ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 24, 2025 09:02 PM

ਅੰਮ੍ਰਿਤਸਰ-ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿਥੇ ਲੋਕਾਂ ਨੂੰ ਬੇਘਰ ਕੀਤਾ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਸੰਕਟਮਈ ਘੜੀ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਕਿਸਾਨਾਂ ਦੀ ਮੱਦਦ ਲਈ ਵੱਡੀ ਪੱਧਰ ’ਤੇ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ 37 ਹਜ਼ਾਰ 500 ਏਕੜ ਰਕਬੇ ਲਈ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਵੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ 7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸਾਰੇ ਥਾਵਾਂ ਤੋਂ ਅਗਲੇ ਦਿਨਾਂ ’ਚ ਪੀੜਤ ਕਿਸਾਨਾਂ ਨੂੰ ਬੀਜ ਵੰਡਣ ਦਾ ਕਾਰਜ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ 10 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਪ੍ਰਮਾਣਿਕ ਕਿਸਮ ਦੇ ਬੀਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹੜ੍ਹਾਂ ਦੌਰਾਨ ਹਜ਼ਾਰਾਂ ਲੋਕਾਂ ਲਈ ਲੰਗਰ ਅਤੇ ਰਾਸ਼ਣ ਦੀ ਸੇਵਾ ਨਿਭਾ ਚੁੱਕੀ ਹੈ ਅਤੇ ਹਜ਼ਾਰਾਂ ਲੀਟਰ ਡੀਜ਼ਲ ਵੰਡ ਚੁੱਕੀ ਹੈ। ਇਸ ਦੇ ਨਾਲ ਹੀ ਪਾਣੀ ਵਿਚ ਘਿਰੇ ਖੇਤਰਾਂ ਵਿਚ ਮੈਡੀਕਲ ਸੇਵਾਵਾਂ ਵੀ ਕੀਤੀਆਂ ਗਈਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਡੀ ਵਚਨਬੱਧਤਾ ਹੈ ਕਿ ਲੋੜਵੰਦ ਭਰਾਵਾਂ ਨੂੰ ਕਦੀ ਵੀ ਨਿਰਾਸ਼ ਨਹੀਂ ਹੋਣ ਦੇਵਾਂਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਕਿਸਾਨਾਂ ਦੇ ਜੀਵਨ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋੜ ਅਨੁਸਾਰ ਅੱਗੇ ਵੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪਨ

ਖਾਲਸਾ ਕਾਲਜ ਵਿਖੇ ਗੰਡੋਆਂ ਤੋਂ ਖਾਦ ਤਿਆਰ ਕਰਨ ਸਬੰਧੀ ਟੇ੍ਰਨਿੰਗ ਕੈਂਪ ਲਗਾਇਆ ਗਿਆ

ਤਰਨ ਤਾਰਨ ਜ਼ਿਮਨੀ ਚੋਣ: 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਲਏ ਗਏ ਵਾਪਸ-ਕੁੱਲ 15 ਉਮੀਦਵਾਰ ਲੜਨਗੇ ਚੋਣ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ  ਭਾਈ ਕੁੰਮਾ ਮਾਸ਼ਕੀ ,ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ

ਕੈਬਨਿਟ ਮੰਤਰੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ-ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ