ਸੰਸਾਰ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | October 24, 2025 09:01 PM

ਸਰੀ-ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੰਗਤਾਂ ਨੇ ਬੜੀ ਧੂਮਧਾਮ ਨਾਲ ਮਨਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਦੱਸਿਆ ਹੈ ਕਿ ਸਾਰਾ ਦਿਨ ਕਥਾ ਕੀਰਤਨ ਦਾ ਪ੍ਰਵਾਹ ਚੱਲਿਆ। ਕਿਣਮਿਣ ਤੇ ਬੱਦਲਵਾਈ ਦੇ ਬਾਵਜੂਦ ਵੀ ਸੰਗਤਾਂ ਦਰਬਾਰ ਹਾਲ ਵਿਚ ਸਾਰਾ ਦਿਨ ਲਗਾਤਾਰ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਨਤਮਸਤਕ ਹੋਈਆਂ। ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਨਮੁੱਖ ਆਪੋ ਆਪਣੀ ਮਨੋਕਾਮਨਾਵਾਂ ਦੀ ਪੂਰਤੀ ਲਈ ਸ਼ਰਧਾ ਤੇ ਸਤਿਕਾਰ ਨਾਲ ਮੱਥਾ ਟੇਕਿਆ।

ਗੁਰਦੁਆਰਾ ਸਾਹਿਬ ਦੇ ਬਾਹਰਵਾਰ ਲਾਈ ਗਈ ਪੁਸਤਕ ਪ੍ਰਦਰਸ਼ਨੀ ਨੇ ਪਾਠਕਾਂ ਨੂੰ ਉਤਸ਼ਾਹਤ ਕੀਤਾ। ਸ਼ਰਧਾਲੂਆਂ ਨੇ ਨਿਸ਼ਾਨ ਸਾਹਿਬ ਦੇ ਆਲੇ ਦੁਆਲੇ ਦੀਵੇ ਬਾਲ ਕੇ ਸਦੀਆਂ ਤੋਂ ਚੱਲੀ ਆ ਰਹੀ ਪ੍ਰਥਾ ਦੀਵਾਲੀ ਦੀ ਹਨੇਰੀ ਰਾਤ ਨੂੰ ਕੁਝ ਪਲਾਂ ਲਈ ਜਗ ਮਗ ਕੀਤਾ ਤੇ ਬੰਦੀ ਛੋੜ ਦਿਵਸ ਸਨਿਮਰ ਦੀਪਮਾਲਾ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ। ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ ਦੀਵਾਲੀ ਕੀ ਰਾਤ ਦੀਵੇ ਬਾਲੇ ਜਾਂਦੇ ਹਨ ਪਰ ਕੁਝ ਚਿਰ ਬਾਅਦ ਬੁਝ ਜਾਂਦੇ ਹਨ, ਦੀ ਉਦਾਹਰਣ ਦਰਸਾ ਕੇ ‘ਗੁਰਮੁਖ ਸੁਖਫਲ ਦਾਤ ਸ਼ਬਦ ਸਮ੍ਹਾਲੀਅਨ’ ਨੂੰ ਗੁਰਦੁਆਰਾ ਸਟੇਜ ਤੋਂ ਗਿਆਨੀ ਜੀ ਅਤੇ ਕੀਰਤਨੀ ਜੱਥਿਆਂ ਰਾਹੀਂ ਪ੍ਰੇਰਿਆ।

ਇਸ ਮੌਕੇ ਸੰਗਤ ਨੂੰ ਸੂਚਿਤ ਕੀਤਾ ਗਿਆ ਕਿ 25 ਅਕਤੂਬਰ ਦਿਨ ਸਨਿਚਰਵਾਰ ਨੂੰ ‘ਫਾਰਮੇਸੀ 24’ ਵੱਲੋਂ ਫਲੂਅ ਦੇ ਟੀਕੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ ਇਕ ਵਜੇ ਤੀਕ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਲਾਏ ਜਾਣਗੇ। ਪ੍ਰਬੰਧਕਾਂ ਵੱਲੋਂ ਇਹ ਫਲੂਅ ਟੀਕੇ ਲਵਾਉਣ ਲਈ ਆਪੋ ਆਪਣੇ ਕੇਅਰ ਕਾਰਡ ਨਾਲ ਲੈ ਕੇ ਆਉਣ ਦੀ ਤਾਕੀਦ ਕੀਤੀ ਗਈ।

Have something to say? Post your comment

 
 
 

ਸੰਸਾਰ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ

ਰੈਡੀਕਲ ਦੇਸੀ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਯਾਦਗਾਰੀ ਕੈਲੰਡਰ ਜਾਰੀ

ਸਰੀ ਵਿੱਚ ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਨੂੰ ਸਮਰਪਿਤ ਖੂਨਦਾਨ ਕੈਂਪ

ਗ਼ਜ਼ਲ ਮੰਚ ਸਰੀ ਦੀ ‘ਸ਼ਾਇਰਾਨਾ ਸ਼ਾਮ–2025’: ਕਾਵਿਮਈ ਸ਼ਬਦਾਂ ਨੇ ਰੂਹਾਂ ਨੂੰ ਛੂਹਿਆ, ਜਜ਼ਬਾਤ ਨੇ ਸਮੁੱਚਾ ਹਾਲ ਮਹਿਕਾ ਦਿੱਤਾ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ ਨੇ ਅਮਰੀਕਾ ਵਿੱਚ ਨਵਾਂ ਇਤਿਹਾਸ ਸਿਰਜਿਆ

ਗ਼ਜ਼ਲ ਮੰਚ ਸਰੀ ਵੱਲੋਂ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ – 2025’ 12 ਅਕਤੂਬਰ ਨੂੰ

ਬਸੰਤ ਮੋਟਰਜ਼ ਵੱਲੋਂ 34ਵੀਂ ਵਰੇਗੰਢ ‘ਤੇ ਹੋਣਹਾਰ ਵਿਦਿਆਰਥੀਆਂ ਨੂੰ 34,000 ਡਾਲਰ ਦੇ ਵਜ਼ੀਫੇ ਪ੍ਰਦਾਨ ਕੀਤੇ ਗਏ

ਓਲਡਬਰੀ ਅਤੇ ਵੁਲਵਰਹੈਂਪਟਨ ਵਿੱਚ ਨਸਲੀ ਹਮਲਿਆਂ ਤੋਂ ਬਾਅਦ ਸਿੱਖ ਵਿਰੋਧੀ ਨਫ਼ਰਤ ਅਪਰਾਧਾਂ ਪ੍ਰਤੀ ਸਰਕਾਰ ਦਾ ਰੁਖ਼ ਚਿੰਤਾਜਨਕ: ਸਿੱਖ ਫੈਡਰੇਸ਼ਨ ਯੂਕੇ