ਪੰਜਾਬ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਕੌਮੀ ਮਾਰਗ ਬਿਊਰੋ | October 24, 2025 06:49 PM

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪਨ

ਖਾਲਸਾ ਕਾਲਜ ਵਿਖੇ ਗੰਡੋਆਂ ਤੋਂ ਖਾਦ ਤਿਆਰ ਕਰਨ ਸਬੰਧੀ ਟੇ੍ਰਨਿੰਗ ਕੈਂਪ ਲਗਾਇਆ ਗਿਆ

ਤਰਨ ਤਾਰਨ ਜ਼ਿਮਨੀ ਚੋਣ: 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਲਏ ਗਏ ਵਾਪਸ-ਕੁੱਲ 15 ਉਮੀਦਵਾਰ ਲੜਨਗੇ ਚੋਣ

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ  ਭਾਈ ਕੁੰਮਾ ਮਾਸ਼ਕੀ ,ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ

ਕੈਬਨਿਟ ਮੰਤਰੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ-ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ