BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਧਰਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 24, 2025 08:52 PM

ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25 ਅਕਤੂਬਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਆਰੰਭ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਸਿੱਖਾਂ ਦੇ ਨੌਵੇਂ ਗੁਰੂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਮੀਰ ਵਿਰਾਸਤ ਨੂੰ ਅੱਗੇ ਤੋਰਨ ਦੇ ਉਦੇਸ਼ ਨਾਲ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਲਈ 25 ਅਕਤੂਬਰ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰੇਗੀ। ਸ਼ਾਮ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨਤਮਸਤਕ ਹੋਣਗੇ। ਇਸ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ ਤਾਨ, ਭਾਈ ਅਨੰਤਬੀਰ ਸਿੰਘ, ਭਾਈ ਚਮਨਜੀਤ ਸਿੰਘ ਲਾਲ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਸਕਰਨ ਸਿੰਘ ਅਤੇ ਹੋਰ ਪ੍ਰਮੁੱਖ ਰਾਗੀ ਕੀਰਤਨ ਕਰਨਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਅਤੇ ਅਹਿਮ ਮੌਕੇ ਨੂੰ ਰਾਜ ਭਰ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਕਈ ਸਮਾਗਮ ਉਲੀਕੇ ਗਏ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਅਹਿਮ ਅਤੇ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮਾਂ ਦੀ ਲੜੀ ਪੂਰੇ ਸੂਬੇ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਜਾਵੇਗੀ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸੂਬਾ ਸਰਕਾਰ ਦੀ ਦੇਖਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਣਗੇ।

ਇਨ੍ਹਾਂ ਸਮਾਗਮਾਂ ਦੀ ਲੜੀ ਦਾ ਮੁੱਖ ਸੰਦੇਸ਼ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾਵਾਦ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਹੋਵੇਗਾ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਇਹ ਸਰਵਉੱਚ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਅਨੋਖੀ ਅਤੇ ਬੇਮਿਸਾਲ ਹੈ ਅਤੇ ਇਹ ਬੇਇਨਸਾਫ਼ੀ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਵਿਸ਼ਵਵਿਆਪੀ ਭਾਈਚਾਰਾ, ਬਹਾਦਰੀ, ਧਰਮ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।

ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਇਹ ਲੜੀ ਮਹਾਨ ਸਿੱਖ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਸੱਚੀ ਭਾਵਨਾ ਨਾਲ ਚੱਲਣ ਲਈ ਪ੍ਰੇਰਿਤ ਕਰੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਇਹ ਸਮਾਗਮ ਇੱਕ ਪਾਸੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਸਹਾਇਕ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਨਗੇ। ਇਨ੍ਹਾਂ ਸਮਾਗਮਾਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ।

Have something to say? Post your comment

 
 
 
 

ਧਰਮ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ