ਪੰਜਾਬ

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪਨ

ਕੌਮੀ ਮਾਰਗ ਬਿਊਰੋ | October 24, 2025 07:45 PM

ਲੁਧਿਆਣਾ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤਾ ਗਿਆ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ਬੀਤੀ ਰਾਤ ਸੰਪਨ ਹੋਇਆ।ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਿਮਰਨਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਉੱਥੇ ਨਾਲ ਹੀ ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਉੱਘੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫਲਸਫੇ ਤੇ ਸਿੱਖਿਆਵਾਂ ਦੇ ਉਪਰ ਖੋਜ਼ ਭਰਪੂਰ ਚਾਨਣਾ ਪਾਇਆ।ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ
ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ
ਜਿੱਥੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਉੱਥੇ ਪੰਥ ਦੀ ਮਹਾਨ ਵਿਦਵਾਨ ਸ਼ਖਸੀਅਤ
ਗਿਆਨੀ ਪਿੰਦਰਪਾਲ ਸਿੰਘ ਤੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਸਿਮਰਪ੍ਰੀਤ ਸਿੰਘ ਦੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਤਜਿੰਦਰਪਾਲ ਸਿੰਘ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੁਰਮ ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ ਅਵਤਾਰ ਸਿੰਘ ਬੀ.ਕੇ, , ਅਵਤਾਰ ਸਿੰਘ ਮਿੱਡਾ ਰਣਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??

ਖਾਲਸਾ ਕਾਲਜ ਵਿਖੇ ਗੰਡੋਆਂ ਤੋਂ ਖਾਦ ਤਿਆਰ ਕਰਨ ਸਬੰਧੀ ਟੇ੍ਰਨਿੰਗ ਕੈਂਪ ਲਗਾਇਆ ਗਿਆ

ਤਰਨ ਤਾਰਨ ਜ਼ਿਮਨੀ ਚੋਣ: 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਲਏ ਗਏ ਵਾਪਸ-ਕੁੱਲ 15 ਉਮੀਦਵਾਰ ਲੜਨਗੇ ਚੋਣ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ  ਭਾਈ ਕੁੰਮਾ ਮਾਸ਼ਕੀ ,ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ

ਕੈਬਨਿਟ ਮੰਤਰੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ-ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ