ਪੰਜਾਬ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 24, 2025 08:48 PM

ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਜਦ ਤਕ ਸੋ੍ਰਮਣੀ ਕਮੇਟੀ ਲਾਪਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦਾ ਸੱਚ ਸੰਗਤਾਂ ਦੇ ਸਾਹਮਣੇ  ਨਹੀ ਰਖਦੀ ਉਸ ਸਮੇ ਤਕ ਕਮੇਟੀ ਨੂੰ ਕਿਸੇ ਵੀ ਧਾਰਮਿਕ ਸਮਾਗਮ ਨੂੰ ਕਰਨ ਦਾ ਅਧਿਕਾਰ ਨਹੀ ਹੈ।ਉਨਾਂ ਸੁਚੇਤ ਕੀਤਾ ਕਿ ਉਹ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਸ਼ੋ੍ਰਮਣੀ ਕਮੇਟੀ ਵਲੋ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮਾਂ ਵਿਚ ਕਮੇਟੀ ਦੀ ਸ਼ਮੂਲੀਅਤ ਦਾ ਵਿਰੋਧ ਕਰਨਗੇ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਭਾਈ ਅਜਨਾਲਾ ਨੇ ਕਿਹਾ ਕਿ ਉਹ ਸਮਾਗਮਾਂ ਦੇ ਵਿਰੋਧੀ ਨਹੀ, ਸ਼ੋ੍ਰਮਣੀ ਕਮੇਟੀ ਦੇ ਨਿਜਾਮ ਦੇ ਵਿਰੁਧ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੀ 29 ਨਵੰਬਰ ਨੂੰ  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮਨਾਉਣ ਦੀ ਤਿਆਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਹਨ, ਪਰ ਜਦ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਨਿਰਣਾ ਨਹੀਂ ਹੁੰਦਾ, ਉਹ ਇਸ ਪੁਰਬ ਮੌਕੇ ਤੇ ਸ਼ੋ੍ਰਮਣੀ ਕਮੇਟੀ ਵਲੋ ਕਰਵਾਏ ਜਾ ਰਹੇ ਸਮਾਗਮਾਂ ਦਾ ਉਹ ਵਿਰੋਧ ਕਰਦੇ ਰਹਿਣਗੇ।ਭਾਈ ਅਜਨਾਲਾ ਨੇ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੀ ਧਰਤੀ ਤੇ ਨਗਰ ਕੀਰਤਨ ਜਾਂ ਸਟੇਜ ਲਗਾਏਗੀ, ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੁਣ ਇੱਕ ਪਰਿਵਾਰ ਦੀ ਕਮੇਟੀ ਬਣ ਚੁੱਕੀ ਹੈ ਅਤੇ ਇਹੀ ਕਾਰਨ ਹੈ ਕਿ ਗੁਰੂ ਸਾਹਿਬ ਦੇ ਸਰੂਪਾਂ ਦੀ ਗੁੰਮਸ਼ੁਦਗੀ ਦਾ ਮਾਮਲਾ ਅਜੇ ਤੱਕ ਨਹੀ ਸੁਲਝਿਆ।ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਵਾਪਰੀ, ਤਾਂ ਉਸ ਦੀ ਜਿੰਮੇਵਾਰੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੋਵਾ ਦੀ ਹੋਵੇਗੀ। ਇਸ ਸੰਬਧੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ੍ਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ।ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਨਾਲ ਸੰਬਧਤ ਦਿਨ ਦਿਹਾੜੇ ਤੇ ਸ਼ਤਾਬਦੀਆਂ ਮਨਾਉਣ ਦਾ ਅਧਿਕਾਰ ਕੇਵਲ ਇਸ ਸੰਸਥਾ ਨੂੰ ਹੈ।ਸ਼ਤਾਬਦੀ ਸਮਾਗਮਾਂ ਵਿਚ ਕਿਸੇ ਨੂੰ ਰੋਕ ਨਹੀ ਪਾਉਣੀ ਚਾਹੀਦੀ।

Have something to say? Post your comment

 
 
 

ਪੰਜਾਬ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪਨ

ਖਾਲਸਾ ਕਾਲਜ ਵਿਖੇ ਗੰਡੋਆਂ ਤੋਂ ਖਾਦ ਤਿਆਰ ਕਰਨ ਸਬੰਧੀ ਟੇ੍ਰਨਿੰਗ ਕੈਂਪ ਲਗਾਇਆ ਗਿਆ

ਤਰਨ ਤਾਰਨ ਜ਼ਿਮਨੀ ਚੋਣ: 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਲਏ ਗਏ ਵਾਪਸ-ਕੁੱਲ 15 ਉਮੀਦਵਾਰ ਲੜਨਗੇ ਚੋਣ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ  ਭਾਈ ਕੁੰਮਾ ਮਾਸ਼ਕੀ ,ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ

ਕੈਬਨਿਟ ਮੰਤਰੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ-ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ