ਨੈਸ਼ਨਲ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਲਈ ਰਵਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 25, 2025 06:50 PM

ਨਵੀਂ ਦਿੱਲੀ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਉਨ੍ਹਾਂ ਸੰਗਤਾਂ ਨੂੰ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਨਗਰ ਕੀਰਤਨ ’ਚ ਸ਼ਾਮਲ ਗੱਡੀਆਂ ਵਿਚ ਤੇਲ ਦੀ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਕੀਤੀ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਹਰਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਕਰਤਾਰ ਸਿੰਘ ਚਾਵਲਾ, ਸ. ਜਤਿੰਦਰ ਸਿੰਘ ਸੋਨੂੰ, ਸ. ਕੁਲਵਿੰਦਰ ਸਿੰਘ, ਸ. ਤਰਜੀਤ ਸਿੰਘ ਨਾਗੀ, ਸ. ਹਰਭਜਨ ਸਿੰਘ ਭੱਲਾ, ਸ. ਗੁਰਮੀਤ ਸਿੰਘ ਕੋਹਲੀ, ਸ. ਹਰਦੀਪ ਸਿੰਘ, ਸ. ਗਗਨਦੀਪ ਸਿੰਘ, ਸ. ਮਹਿੰਦਰ ਸਿੰਘ, ਸ. ਜਗਜੀਤ ਸਿੰਘ, ਸ. ਹਰਵਿੰਦਰ ਸਿੰਘ ਕਬੂਲਨਗਰ, ਸ. ਇਕਬਾਲ ਸਿੰਘ ਮੰਡੋਲੀ, ਸ. ਅਮਰਪ੍ਰੀਤ ਸਿੰਘ ਸੰਨੀ, ਬੀਬੀ ਜਸਬੀਰ ਕੌਰ, ਸ. ਪ੍ਰਨੀਤ ਸਿੰਘ ਰੇਖੀ, ਸ. ਇੰਦਰਪਾਲ ਸਿੰਘ, ਸ. ਕਰਮਜੀਤ ਸਿੰਘ, ਸ. ਅਮਨ ਸਿੰਘ ਭਾਟੀਆ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਵੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਸ. ਸਰਬਜੀਤ ਸਿੰਘ ਰਮਦਾਸ, ਪ੍ਰਚਾਰਕ ਭਾਈ ਪ੍ਰਭ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਕੀਤੀ ਰੱਦ

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ੍ਹਾਂ ਵਿਰੁੱਧ ਕੀਤੀ ਕਾਰਵਾਈ ਪੰਥਕ ਮਸਲਿਆਂ ਤੋਂ ਸੰਗਤਾਂ ਦਾ ਧਿਆਨ ਭਟਕਾਉਣ ਵਾਲੀ ਹਰਕਤ: ਜੀਕੇ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਕਸ਼ਮੀਰੀ ਸਿੱਖ ਭਾਈਚਾਰੇ ਨਾਲ ਜੁੜੇ, ਵੱਡੀਆਂ ਸਿੱਖਿਆ ਪਹਿਲਕਦਮੀਆਂ ਦਾ ਕੀਤਾ ਐਲਾਨ

ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਚ ਦਾਖਿਲ ਹੋਣ ਤੇ ਸਿੱਖ ਸੰਗਤਾਂ ਨੂੰ ਕੀਤਾ ਜਾ ਰਿਹਾ ਹੈ ਬੈਨ......??????

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਲਈ ਰਵਾਨਾ

ਹਵਾਈ ਸੈਨਾ ਮੁਖੀ ਏਪੀ ਸਿੰਘ ਨੇ ਪਰਿਵਾਰ ਸਮੇਤ 'ਜੋੜੇ ਸਾਹਿਬ' ਦੇ ਕੀਤੇ ਦਰਸ਼ਨ

ਜਥੇਦਾਰ ਗੜਗੱਜ ਪਾਸੋਂ ਬੰਦੀਛੋੜ ਦਿਵਸ ਮੌਕੇ ਨਿਹੰਗ ਸਿੰਘਾਂ ਵੱਲੋਂ ਸਨਮਾਨ ਨਾ ਲੈਣਾ ਸਮੇਂ ਮੁਤਾਬਕ ਸਹੀ ਫ਼ੈਸਲਾ-ਪੁਰੇਵਾਲ

ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ

ਦਲ ਖਾਲਸਾ ਆਗੂ ਦੇ ਪਿਤਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਪੰਥਕ ਜਥੇਬੰਦੀਆਂ ਨੇ

ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੰਦੀ ਸਿੰਘਾਂ ਨੂੰ ਕਰੇ ਰਿਹਾਅ: ਬੀਬੀ ਰਣਜੀਤ ਕੌਰ