ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 25, 2025 06:54 PM

ਨਵੀਂ ਦਿੱਲੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ। ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।

ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ।

Have something to say? Post your comment

 
 
 

ਪੰਜਾਬ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਸਨਮਾਨਿਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਨੇ ਯੂਥ ਫੈਸਟੀਵਲ ’ਚ ਓਵਰਆਲ ਚੈਂਪੀਅਨ ਜਿੱਤੀ

ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??