ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਨੇ ਯੂਥ ਫੈਸਟੀਵਲ ’ਚ ਓਵਰਆਲ ਚੈਂਪੀਅਨ ਜਿੱਤੀ

ਕੌਮੀ ਮਾਰਗ ਬਿਊਰੋ | October 25, 2025 07:01 PM

ਅੰਮ੍ਰਿਤਸਰ- ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੂਥ ਫੈਸਟੀਵਲ-2025 ’ਚ ਵੱਖ-ਵੱਖ ਗਤੀਵਿਧੀਆਂ ’ਚ ਆਪਣੇ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਓਵਰਆਲ ਚੈਂਪੀਅਨ ਬਣ ਕੇ ਲਗਾਤਾਰ 14ਵੀਂ ਵਾਰ ਜਿੱਤ ਦਰਜ ਕਰਵਾਈ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਉਕਤ ਮੁਕਾਬਲੇਬਾਜ਼ੀ ’ਚ ਵਧੀਆ ਮੁਜ਼ਾਹਰਾ ਕਰਨ ਲਈ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਸਰਗਰਮੀਆਂ ’ਚ ਬੇਮਿਸਾਲ ਪ੍ਰਤਿਭਾ, ਸਮਰਪਣ ਅਤੇ ਟੀਮ ਵਰਕ ਦੇ ਪ੍ਰਦਰਸ਼ਨ ਕਾਰਨ ਗਿੱਧੇ ’ਚ ਪਹਿਲਾ, ਭਾਸ਼ਣ ’ਚ ਦੂਜਾ, ਥੀਏਟਰ ’ਚ ਦੂਜਾ, ਮਿਮਿਕਰੀ ’ਚ ਦੂਜਾ, ਕੋਲਾਜ ’ਚ ਦੂਜਾ ਅਤੇ ਫੁਲਕਾਰੀ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।

ਇਸ ਮੌਕੇ ਉੁਨ੍ਹਾਂ ਨੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਨਿਰੰਤਰ ਪ੍ਰੇਰਣਾ, ਮਾਰਗਦਰਸ਼ਨ, ਵਿਦਿਅਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਂਦੇ ਸਹਿਯੋਗ ਅਤੇ ਵਚਨਬੱਧਤਾ ਲਈ ਧੰਨਵਾਦ ਕੀਤਾ। ਉਨ੍ਹਾਂ ਸਮੂੰਹ ਜੇਤੂਆਂ ਦੀ ਜਿੱਤ ਸਿਹਰਾ ਸਬੰਧਿਤ ਅਧਿਆਪਕਾਂ ਦੁਆਰਾ ਕਰਵਾਈ ਗਈ ਅਣਥੱਕ ਮਿਹਨਤ ਨੂੰ ਦਿੰਦਿਆਂ ਸ਼ਲਾਘਾਯੋਗ ਪ੍ਰਦਰਸ਼ਨ ਸਬੰਧੀ ਵਧਾਈ ਦਿੱਤੀ, ਜਿਸ ਕਾਰਨ ਉਕਤ ਸ਼ਾਨਦਾਰ ਪ੍ਰਾਪਤੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਉੱਤਮਤਾ, ਟੀਮ ਵਰਕ ਅਤੇ ਅਟੁੱਟ ਭਾਵਨਾ ਦੀ ਵਿਰਾਸਤ ਦੀ ਇਕ ਚਮਕਦਾਰ ਉਦਾਹਰਣ ਵਜੋਂ ਇਹ ਲਗਾਤਾਰ 14ਵੀਂ ਇਤਿਹਾਸਕ ਜਿੱਤ ਹੈ।

Have something to say? Post your comment

 
 
 

ਪੰਜਾਬ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਸਨਮਾਨਿਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??