ਪੰਜਾਬ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਕੌਮੀ ਮਾਰਗ ਬਿਊਰੋ | October 25, 2025 08:09 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।

ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਕਾਰੋਬਾਰ-ਪੱਖੀ ਨੀਤੀਆਂ ਅਤੇ ਨਿਵੇਸ਼ ਦੇ ਵਿਆਪਕ ਮੌਕੇ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋਣਗੇ।

ਸ. ਸੰਧਵਾਂ ਨੇ ਉਨ੍ਹਾਂ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਵੀ ਜਾਣੂ ਕਰਵਾਇਆ ਜਿਸ ਵਿੱਚ ਪੰਜਾਬ ‘ਚ ਨਿਵੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਸਥਾਨਕ ਅਤੇ ਵਿਦੇਸ਼ੀ ਨਿਵੇਸ਼ਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਫਿਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਮੌਜੂਦ ਸਨ।

Have something to say? Post your comment

 
 
 

ਪੰਜਾਬ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਸਨਮਾਨਿਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਨੇ ਯੂਥ ਫੈਸਟੀਵਲ ’ਚ ਓਵਰਆਲ ਚੈਂਪੀਅਨ ਜਿੱਤੀ

ਤਰਨ ਤਾਰਨ ’ਚ ਪਾਰਟੀ ਵਰਕਰਾਂ ਖਿਲਾਫ ਝੂਠੇ ਕੇਸ ਦਰਜ ਕਰਨ ਖਿਲਾਫ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਧਰਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ- ਮੁੱਖ ਮੰਤਰੀ

ਸ਼੍ਰੋਮਣੀ ਕਮੇਟੀ ਨੂੰ ਕੋਈ ਵੀ ਧਾਰਮਿਕ ਸਮਾਗਮ ਕਰਨ ਦਾ ਅਧਿਕਾਰ ਨਹੀਂ ਕਿਉਂਕਿ 328 ਗੁਰੂ ਗ੍ਰੰਥ ਸਾਹਿਬ ਮਹਾਰਾਜ ਲਾਪਤਾ ਹਨ- ਦਮਦਮੀ ਟਕਸਾਲ

ਕੀ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਪੱਦ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਹੋਵੇਗਾ ...??