ਪੰਜਾਬ

ਆਪ' ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ 'ਆਕਾਵਾਂ' ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

ਕੌਮੀ ਮਾਰਗ ਬਿਊਰੋ | October 26, 2025 07:54 PM

ਚੰਡੀਗੜ੍ਹ- ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ  ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ "ਬੇਹੱਦ ਮੰਦਭਾਗਾ" ਅਤੇ "ਦੁੱਖਦਾਈ" ਕਰਾਰ ਦਿੰਦਿਆਂ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਜਾਜ਼ਤ ਬਹਾਲ ਕਰਨ ਦੀ ਮੰਗ ਕੀਤੀ ਹੈ।

 ਮਲਵਿੰਦਰ ਸਿੰਘ ਕੰਗ ਜੋ ਕਿ ਖੁਦ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਦੇ ਵਿਦਿਆਰਥੀ ਕੌਂਸਲ ਪ੍ਰਧਾਨ ਵੀ ਰਹਿ ਚੁੱਕੇ ਹਨ, ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਾਨਵਤਾ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਬੇਮਿਸਾਲ ਅਤੇ ਲਾਮਿਸਾਲ ਹੈ। ਉਨ੍ਹਾਂ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੇ ਸੱਭਿਆਚਾਰ ਅਤੇ ਮਾਨਵਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ।

ਸਾਂਸਦ ਕੰਗ ਨੇ ਦੋਸ਼ ਲਾਇਆ ਕਿ ਪੀਯੂ ਪ੍ਰਸ਼ਾਸਨ ਨੇ ਇਹ ਫੈਸਲਾ ਦਿੱਲੀ ਵਿੱਚ ਬੈਠੇ ਆਪਣੇ "ਆਕਾਵਾਂ" ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਵਾਈਸ ਚਾਂਸਲਰ ਸਾਹਿਬ 'ਤੇ ਦਿੱਲੀ ਤੋਂ ਦਬਾਅ ਹੈ। ਕੇਂਦਰ ਦੀ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਅਤੇ ਪ੍ਰੇਰਣਾਦਾਇਕ ਵਿਰਸਾ ਨੌਜਵਾਨ ਪੀੜ੍ਹੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ 'ਹਿੰਦ ਦੀ ਚਾਦਰ' ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਦੂਜੇ ਪਾਸੇ ਪੰਜਾਬ ਦੀ ਆਪਣੀ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਇਤਿਹਾਸ 'ਤੇ ਚਰਚਾ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਾਸਨ ਨੇ ਇਹ ਇਜਾਜ਼ਤ 27 ਅਕਤੂਬਰ ਨੂੰ ਹੋਣ ਵਾਲੇ ਸੈਮੀਨਾਰ ਵਿੱਚ ਉੱਘੇ ਸਿੱਖ ਵਿਦਵਾਨ ਅਤੇ ਚਿੰਤਕ ਸਰਦਾਰ ਅਜਮੇਰ ਸਿੰਘ ਦੀ ਸ਼ਮੂਲੀਅਤ ਕਾਰਨ ਰੱਦ ਕੀਤੀ ਹੈ, ਜਿਨ੍ਹਾਂ ਨੂੰ ਵਿਵਾਦਗ੍ਰਸਤ ਕਿਹਾ ਜਾ ਰਿਹਾ ਹੈ। ਕੰਗ ਨੇ ਇਸ ਤਰਕ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਦਾਰ ਅਜਮੇਰ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਨਤਕ ਜੀਵਨ ਵਿੱਚ ਹਨ, ਉਨ੍ਹਾਂ 'ਤੇ ਕੋਈ ਕੇਸ ਨਹੀਂ ਹੈ ਅਤੇ ਉਹ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਨੂੰ ਰੋਕਣਾ ਸਿੱਧੇ ਤੌਰ 'ਤੇ ਅਕਾਦਮਿਕ ਆਜ਼ਾਦੀ 'ਤੇ ਹਮਲਾ ਹੈ।

ਉਨ੍ਹਾਂ ਕਿਹਾ ਕਿ ਇਹ ਇਤਿਹਾਸ ਤਾਂ ਸਾਨੂੰ ਆਪਣੇ ਸਿਲੇਬਸ ਵਿੱਚ ਪੜ੍ਹਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਇਸ ਤੋਂ ਪ੍ਰੇਰਣਾ ਲੈ ਕੇ ਬਿਹਤਰ ਭਵਿੱਖ ਦੀ ਸਿਰਜਣਾ ਕਰ ਸਕਣ। ਪਰ ਪੰਜਾਬ ਦੀ ਧਰਤੀ 'ਤੇ ਬਣੀ ਯੂਨੀਵਰਸਿਟੀ ਵਿੱਚ ਹੀ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਹਟਾਉਣ ਵਰਗੀਆਂ ਘਟਨਾਵਾਂ ਦੀ ਲੜੀ ਦਾ ਹਿੱਸਾ ਦੱਸਿਆ, ਜੋ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਵਿਰਸੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।

ਸਾਂਸਦ ਮਲਵਿੰਦਰ ਕੰਗ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਤੁਰੰਤ ਵਿਦਿਆਰਥੀਆਂ ਨੂੰ 'ਹਿੰਦ ਦੀ ਚਾਦਰ' ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਹ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਦੇਣ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਮੰਨਦੀ ਹੈ, ਯੂਨੀਵਰਸਿਟੀ ਨੂੰ ਇਹ ਛੋਟੀ ਸੋਚ ਛੱਡ ਕੇ ਤੁਰੰਤ ਇਜਾਜ਼ਤ ਬਹਾਲ ਕਰਨੀ ਚਾਹੀਦੀ ਹੈ।

Have something to say? Post your comment

 
 
 

ਪੰਜਾਬ

ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ.ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ ਹੋਣਗੇ ਵੱਖ ਵੱਖ ਯਾਦਗਾਰੀ ਸਮਾਗਮ

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਆਪ' ਆਗੂਆਂ ਨੇ ਵੋਟਰਾਂ ਨੂੰ ਕੀਤੀ ਅਪੀਲ - 'ਆਪ ਦੀ ਸਰਕਾਰ, 'ਆਪ ਦਾ ਵਿਧਾਇਕ' ਤਰਨਤਾਰਨ ਵਿੱਚ ਤੇਜ਼ ਰਫ਼ਤਾਰ ਵਿਕਾਸ ਨੂੰ ਯਕੀਨੀ ਬਣਾਏਗਾ

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ