ਪੰਜਾਬ

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | October 26, 2025 07:53 PM

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਾਕਾਇਦਾ ਲਾਭ ਪਹੁੰਚਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਿੱਤੀ ਸਾਲ ਦੌਰਾਨ ₹4100 ਕਰੋੜ ਦਾ ਬਜਟ ਉਪਬੰਧ ਕੀਤਾ ਹੈ, ਤਾਂ ਜੋ ਹਰ ਬਜ਼ੁਰਗ ਨੂੰ ਸਮੇਂ ਸਿਰ ਉਸਦੀ ਬਣਦੀ ਪੈਨਸ਼ਨ ਮਿਲ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸੂਬੇ ਦਾ ਮਾਣ ਮੰਨਦੀ ਹੈ। ਇਸ ਲਈ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹਰ ਬਜ਼ੁਰਗ ਦੀ ਇੱਜ਼ਤ ਤੇ ਸਹੂਲਤ ਲਈ ਵਚਨਬੱਧ ਹੈ। ਇਹ ਪੈਨਸ਼ਨ ਸਕੀਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਬਜ਼ੁਰਗਾਂ ਪ੍ਰਤੀ ਸਰਕਾਰ ਦੇ ਸਨਮਾਨ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ”, ਇਸ ਲਈ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਜਾਰੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਯੋਗ ਲਾਭਪਾਤਰੀ ਤੱਕ ਸਕੀਮ ਦਾ ਲਾਭ ਯਕੀਨੀ ਤੌਰ 'ਤੇ ਪਹੁੰਚਾਇਆ ਜਾਵੇ।

Have something to say? Post your comment

 
 
 

ਪੰਜਾਬ

ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ.ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ ਹੋਣਗੇ ਵੱਖ ਵੱਖ ਯਾਦਗਾਰੀ ਸਮਾਗਮ

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਆਪ' ਆਗੂਆਂ ਨੇ ਵੋਟਰਾਂ ਨੂੰ ਕੀਤੀ ਅਪੀਲ - 'ਆਪ ਦੀ ਸਰਕਾਰ, 'ਆਪ ਦਾ ਵਿਧਾਇਕ' ਤਰਨਤਾਰਨ ਵਿੱਚ ਤੇਜ਼ ਰਫ਼ਤਾਰ ਵਿਕਾਸ ਨੂੰ ਯਕੀਨੀ ਬਣਾਏਗਾ

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਆਪ' ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ 'ਆਕਾਵਾਂ' ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ