ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | October 26, 2025 07:54 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34, 175 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 261 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਸਾਰਾਗੜ੍ਹੀ ਫਾਉਂਡੇਸ਼ਨ ਦੇ ਚੇਅਰਮੈਨ ਡਾ.ਗੁਰਿੰਦਰਪਾਲ ਸਿੰਘ ਜੋਸਨ ਦੀ ਅਗਵਾਈ ਹੇਠ ਆਯੋਜਿਤ ਹੋਣਗੇ ਵੱਖ ਵੱਖ ਯਾਦਗਾਰੀ ਸਮਾਗਮ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਆਪ' ਆਗੂਆਂ ਨੇ ਵੋਟਰਾਂ ਨੂੰ ਕੀਤੀ ਅਪੀਲ - 'ਆਪ ਦੀ ਸਰਕਾਰ, 'ਆਪ ਦਾ ਵਿਧਾਇਕ' ਤਰਨਤਾਰਨ ਵਿੱਚ ਤੇਜ਼ ਰਫ਼ਤਾਰ ਵਿਕਾਸ ਨੂੰ ਯਕੀਨੀ ਬਣਾਏਗਾ

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਆਪ' ਸਾਂਸਦ ਮਲਵਿੰਦਰ ਕੰਗ ਨੇ ਪੀਯੂ ਪ੍ਰਸ਼ਾਸਨ ਨੂੰ ਘੇਰਿਆ, ਕਿਹਾ- ਦਿੱਲੀ ਦੇ 'ਆਕਾਵਾਂ' ਦੇ ਦਬਾਅ ਹੇਠ ਰੱਦ ਕੀਤਾ ਗੁਰੂ ਸਾਹਿਬ ਦਾ ਸੈਮੀਨਾਰ

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ