ਨੈਸ਼ਨਲ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 27, 2025 07:14 PM

ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ਪਵਿੱਤਰ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪਹਿਲਾਂ ਹੀ ਕਈ ਸਮਾਗਮ ਉਲੀਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 'ਹਿੰਦ ਦੀ ਚਾਦਰ' (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ‘ਚ ਪਹੁੰਚਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ "ਚੱਕ ਨਾਨਕੀ" ਨਾਮਕ "ਟੈਂਟ ਸਿਟੀ" ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਅਤੇ ਸਦੀਵੀਂ ਸੰਦੇਸ਼ ‘ਤੇ ਰੌਸ਼ਨੀ ਪਾਉਂਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਆਂ ਤੋਂ ਇਲਾਵਾ ਅੰਤਰ-ਧਰਮ ਸੰਮੇਲਨ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

Have something to say? Post your comment

 
 
 

ਨੈਸ਼ਨਲ

ਚੀਫ਼ ਜਸਟਿਸ ਬੀ.ਆਰ. ਗਵਈ ਨੇ ਜਸਟਿਸ ਸੂਰਿਆ ਕਾਂਤ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕੀਤੀ

ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ

ਅਸਾਮ ਤੋਂ ਚਲ ਕੇ ਦਿੱਲੀ ਪੁੱਜੇ ਸ਼ਹੀਦੀ ਨਗਰ ਕੀਰਤਨ ਨੂੰ ਮਿਲਿਆ ਰਿਕਾਰਡ ਤੋੜ ਸੰਗਤਾਂ ਦਾ ਹੁੰਗਾਰਾ: ਪਰਮਜੀਤ ਸਿੰਘ ਵੀਰਜੀ

ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

ਕਾਂਗਰਸ ਨੇ ਬਿਹਾਰ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਖੜਗੇ ,ਰਾਹੁਲ ਅਤੇ ਚਰਨਜੀਤ ਚੰਨੀ ਸਮੇਤ 40 ਨੇਤਾਵਾਂ ਦੇ ਨਾਮ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ: ਮੁੱਖ ਮੰਤਰੀ ਫੜਨਵੀਸ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਅੱਗੇ ਰਵਾਨਾ

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਇਜਲਾਸ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਕੀਤੀ ਰੱਦ